ਗੁਰਮਤਿ ਸਮਾਗਮ ਕਰਵਾਇਆ
ਨਿੱਜੀ ਪੱਤਰ ਪ੍ਰੇਰਕਖੰਨਾ, 3 ਜਨਵਰੀ ਇਥੋਂ ਦੇ ਗੁਰਦੁਆਰਾ ਨਾਨਕਸਰ ਸਾਹਿਬ ਨਿਊ ਮਾਡਲ ਟਾਊਨ ਵਿੱਚ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਆਰੰਭ ਹੋਏ...
Advertisement
ਨਿੱਜੀ ਪੱਤਰ ਪ੍ਰੇਰਕਖੰਨਾ, 3 ਜਨਵਰੀ
ਇਥੋਂ ਦੇ ਗੁਰਦੁਆਰਾ ਨਾਨਕਸਰ ਸਾਹਿਬ ਨਿਊ ਮਾਡਲ ਟਾਊਨ ਵਿੱਚ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਆਰੰਭ ਹੋਏ ਤੇ ਮਗਰੋਂ ਭਾਈ ਸਤਨਾਮ ਸਿੰਘ ਪੰਜੋਖਰਾ ਸਾਹਿਬ ਤੇ ਭਾਈ ਰਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਦੇ ਜਥੇ ਨੇ ਕਥਾ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰਰਿਆ। ਉਨ੍ਹਾਂ ਮਾਪਿਆਂ ਨੂੰ ਛੋਟੀ ਉਮਰ ਵਿੱਚ ਹੀ ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਨ ਦੀ ਅਪੀਲ ਕੀਤੀ। ਅੰਤ ਵਿੱਚ ਅਤੁੱਟ ਲੰਗਰ ਵਰਤਾਇਆ ਗਿਆ।
Advertisement
Advertisement
