ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਜੁਲਾਈ
ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿੱਚ ਸਾਵਨ ਮਹੀਨੇ ਦੀ ਮੱਸਿਆ ਦਾ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਜਿਸ ਦੌਰਾਨ ਵੱਖ-ਵੱਖ ਥਾਵਾਂ ਤੋਂ ਪੁੱਜੀ ਸੰਗਤ ਨੇ ਨਾਮ ਬਾਣੀ ਦਾ ਲਾਹਾ ਖੱਟਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਨਿਸ਼ਾਨ ਸਿੰਘ ਲੁਧਿਆਣਾ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਲੁਧਿਆਣਾ, ਭਾਈ ਗੁਰਦੀਪ ਸਿੰਘ ਜੈਪੁਰ ਤੋਂ ਇਲਾਵਾ ਭਾਈ ਬਲਪ੍ਰੀਤ ਸਿੰਘ, ਕਲਗੀਧਰ ਸਕੂਲ ਦੀਆਂ ਬੱਚੀਆਂ, ਸੁਹਾਣੇ ਵਾਲੀਆਂ ਬੱਚੀਆਂ ਦੇ ਕੀਰਤਨੀ ਜਥੇ ਅਤੇ ਬੀਬੀ ਬਲਜੀਤ ਕੌਰ ਖਾਲਸਾ ਤਲਵਾੜੇ ਵਾਲਿਆਂ ਵੱਲੋਂ ਰੱਬੀ ਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਗੁਰਦੁਆਰਾ ਸਾਹਿਬ ਦੇ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕੀਤਾ। ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਅਤੇ ਤੇਜਿੰਦਰ ਸਿੰਘ ਡੰਗ ਨੇ ਰਾਗੀ ਜਥਿਆਂ ਨੂੰ ਸਿਰੋਪੇ ਭੇਟ ਕੀਤੇ। ਇਸ ਮੌਕੇ ਮਾਤਾ ਅੰਮ੍ਰਿਤ ਕੌਰ ਲਾਇਲਪੁਰੀ, ਬਲਜੀਤ ਸਿੰਘ ਦੁਖੀਆ, ਇੰਦਰਜੀਤ ਸਿੰਘ ਗੋਲਾ, ਬਾਊ ਬਨਾਰਸੀ ਦਾਸ ਅਤੇ ਅਵਤਾਰ ਸਿੰਘ ਹਾਜ਼ਰ ਸਨ।