ਝਾੜ ਸਾਹਿਬ ਕਾਲਜ ਵਿੱਚ ਗੁਰਮਤਿ ਸਮਾਗਮ
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ, ਝਾੜ ਸਾਹਿਬ ਦੇ ਸਮੂਹ ਸਟਾਫ਼, ਲੋਕਲ ਮੈਨੇਜਿੰਗ ਕਮੇਟੀ ਅਤੇ ਵਿਦਿਆਰਥਣਾਂ ਵੱਲੋਂ ਪ੍ਰਿੰਸੀਪਲ ਡਾ. ਰਜਿੰਦਰ ਕੌਰ ਅਤੇ ਬੀਬੀ ਬਲਜਿੰਦਰ ਕੌਰ ਦੀ ਅਗਵਾਈ ਹੇਠ ਗੁਰੂ ਤੇਗ ਬਹਾਦਰ, ਭਾਈ ਦਿਆਲਾ, ਬਾਈ ਸਤੀ ਦਾਸ ਤੇ ਮਤੀ ਦਾਸ ਦੇ 350 ਸਾਲਾ ਸ਼ਹੀਦੀ ਦਿਵਸ ਤੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਅਤੇ ਸਟਾਫ਼ ਵੱਲੋਂ ਮਿਲ ਕੇ ਸ਼ਤਾਬਦੀਆਂ ਨੂੰ ਸਮਰਪਿਤ ਕੁੱਲ ਅੱਠ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਭਾਈ ਸੁਖਵੰਤਜੀਤ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਭਾਈ ਦਿਲਬਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਨੇ ਕੀਰਤਨ ਕੀਤਾ।
ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਅਮਨਪ੍ਰੀਤ ਕੌਰ ਕੰਗ ਅਤੇ ਵਿਦਿਆਰਥਣਾਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਏ। ਪ੍ਰਧਾਨ ਧਾਮੀ ਨੇ ਆਪਣੇ ਸੰਬੋਧਨ ਵਿਚ ਸੰਗਤ ਨੂੰ ਗੁਰੂ ਤੇਗ ਬਹਾਦਰ ਦੀ ਬਾਣੀ ’ਚੋਂ ਉਪਦੇਸ਼ ਦ੍ਰਿੜ ਕਰਵਾਉਂਦਿਆਂ ਕਿਹਾ ਕਿ ਅਸੀਂ ਗੁਰੂ ਸਾਹਿਬ ਦੀਆਂ ਬਖਸ਼ਿਸ਼ਾਂ ਤਾਂ ਹੀ ਪ੍ਰਾਪਤ ਕਰ ਸਕਦੇ ਹਾਂ ਜੇਕਰ ਉਨ੍ਹਾਂ ਦੁਆਰਾ ਬਾਣੀ ਰਾਹੀਂ ਦ੍ਰਿੜ ਕਰਵਾਏ ਉਪਦੇਸ਼ਾਂ ਅਨੁਸਾਰ ਜੀਵਨ ਜਾਂਚ ਨੂੰ ਅਪਣਾਈਏ।