ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ
ਇਥੇ ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿੱਚ ਵੱਡੀ ਗਿਣਤੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਆਪਣੀ ਹਾਜ਼ਰੀ ਭਰ ਕੇ ਗੁਰੂ ਸਾਹਿਬ ਨੂੰ ਆਪਣਾ...
Advertisement
ਇਥੇ ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿੱਚ ਵੱਡੀ ਗਿਣਤੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਆਪਣੀ ਹਾਜ਼ਰੀ ਭਰ ਕੇ ਗੁਰੂ ਸਾਹਿਬ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਇਸ ਮੌਕੇ ਦਰਬਾਰ ਸਾਹਿਬ ਦੇ ਕੀਰਤਨੀਏ ਭਾਈ ਆਨੰਦ ਸਿੰਘ ਅਤੇ ਭਾਈ ਸਾਹਿਬ ਸਿੰਘ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਸੰਗਤ ਦਾ ਧੰਨਵਾਦ ਕਰਦਿਆਂ ਕੀਰਤਨੀ ਜੱਥਿਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਗੁਰੂ ਸਾਹਿਬ ਦੇ ਜੀਵਨ ਫਲਸਫ਼ੇ ਉਪਰ ਰੌਸ਼ਨੀ ਪਾਈ। ਇਸ ਮੌਕੇ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਬੰਸ ਸਿੰਘ ਰਾਜਾ ਆਦਿ ਵੀ ਹਾਜ਼ਰ ਸਨ।
Advertisement
Advertisement
×

