ਬਾਬਾ ਬੁੱਢਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
ਇਥੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿੱਚ ਸਮਾਪਤ ਹੋ ਗਿਆ ਹੈ, ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਪ੍ਰਚਾਰਕਾਂ ਨੇ ਗੁਰੂ ਜੱਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀ ਜੱਥਾ ਭਾਈ ਸਿਮਰਨਪ੍ਰੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਗਿਆਨੀ ਪਿੰਦਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆ ਬਾਬਾ ਬੁੱਢਾ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਖੋਜ ਭਰਪੂਰ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਦਿੰਦੀ ਹੈ। ਇਸ ਮੌਕੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਮਿੰਦਰ ਸਿੰਘ ਕੋਹਲੀ, ਹਰਪ੍ਰੀਤ ਸਿੰਘ ਗੁਰਮ ਵੀ ਹਾਜ਼ਰ ਸਨ।
