ਲੁਧਿਆਣਾ: ਇੱਥੋਂ ਦੇ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਹੋਏ ਗੁਰਮਤਿ ਸਮਾਗਮ ਦੌਰਾਨ ਬਾਬਾ ਅਮੀਰ ਸਿੰਘ ਨੇ ਮੌਜੂਦਾ ਹਾਲਾਤ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵੱਲੋਂ ਆਰੰਭੇ ਕਾਰਜਾਂ ਦੀ ਮੁੜ ਬਹਾਲੀ ਕਰਨੀ ਪਵੇਗੀ ਤਾਂ ਹੀ ਲੋਕਾਈ ਵਿੱਚ ਅੰਦਰ ਬੀਰ ਰਸ, ਚੜ੍ਹਦੀ ਕਲਾ, ਉਤਸ਼ਾਹ ਅਤੇ ਧਰਮ ਲਈ ਜਜ਼ਬਾ ਪੈਦਾ ਕੀਤਾ ਜਾ ਸਕਦਾ ਹੈ। ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਮੌਕੇ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ। -ਨਿੱਜੀ ਪੱਤਰ ਪ੍ਰੇਰਕ