ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਸਤੰਬਰ
ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿੱਚ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਅੰਮ੍ਰਿਤ ਵੇਲੇ ਤੋਂ ਹਜ਼ੂਰੀ ਰਾਗੀ ਜਥਿਆਂ ਭਾਈ ਲਵਪ੍ਰੀਤ ਸਿੰਘ ਭੰਗੂ ਫਿਲੌਰ, ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਜਸਕੀਰਤ ਸਿੰਘ ਆਨੰਦਪੁਰੀ ਤੋਂ ਇਲਾਵਾ ਭਾਈ ਕੰਵਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨੀ ਦੀ ਹਾਜ਼ਰੀ ਭਰੀ। ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਇਤਿਹਾਸ ’ਤੇ ਰੌਸ਼ਨੀ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ। ਇਸੇ ਤਰ੍ਹਾਂ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਹੋਏ ਸਿਮਰਨ ਸਮਾਗਮ ਵਿੱਚ ਗੁਰਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਉਪਰੰਤ ਨਾਮ ਸਿਮਰਨ ਕਰਦਿਆਂ ਸੰਤ ਬਾਬਾ ਅਮੀਰ ਸਿੰਘ ਨੇ ਸੰਗਤ ਨੂੰ ਨਾਮ ਬਾਣੀ ਨਾਲ ਜੁੜਕੇ ਗੁਰੂ ਵਾਲੇ ਬਨਣ ਦੀ ਅਪੀਲ ਕੀਤੀ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ।