ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਯਾਦ ਵਿੱਚ ਦੂਸਰਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਕਰਵਾਇਆ ਗਿਆ, ਜਿਸ ਵਿੱਚ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਸੰਗਤ ਨੇ ਵੱਡੀ ਗਿਣਤੀ ਵਿੱਚ ਆਪਣੀਆਂ ਹਾਜ਼ਰੀਆਂ ਭਰੀਆਂ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਰਵਿੰਦਰ ਸਿੰਘ ਅਤੇ ਭਾਈ ਕਰਨੈਲ ਸਿੰਘ ਤੋਂ ਇਲਾਵਾ ਬੀਬੀ ਜਸਪ੍ਰੀਤ ਕੌਰ ਮੱਕੜ ਨੇ ਕੀਰਤਨ ਕੀਤਾ। ਪੰਥ ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂਆਂ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸ਼ਰਨਜੀਤ ਸਿੰਘ ਢਿੱਲੋਂ ਨੇ ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਜਥੇਦਾਰ ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ, ਰਣਜੀਤ ਸਿੰਘ ਢਿੱਲੋਂ, ਹਰੀਸ਼ ਢਾਂਡਾ, ਪ੍ਰਿਤਪਾਲ ਸਿੰਘ, ਗੁਰਮੀਤ ਸਿੰਘ, ਹਰਚਰਨ ਸਿੰਘ, ਹਰਪਾਲ ਸਿੰਘ ਕੋਹਲੀ, ਤਜਿੰਦਰ ਸਿੰਘ ਡੰਗ, ਭਾਈ ਅਰਵਿੰਦਰ ਸਿੰਘ ਨੂਰ, ਮਨਿੰਦਰ ਸਿੰਘ ਆਹੂਜਾ ਅਤੇ ਜਸਵਿੰਦਰ ਸਿੰਘ ਵੀ ਹਾਜ਼ਰ ਸਨ। ਜਥੇਦਾਰ ਮੱਕੜ ਦੇ ਸਪੁੱਤਰ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਸਭ ਦਾ ਧੰਨਵਾਦ ਕੀਤਾ।