ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਸਤੰਬਰ
ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਵਿੱਚ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਨ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਅੰਮ੍ਰਿਤ ਵੇਲੇ ਤੋਂ ਦੇਰ ਸ਼ਾਮ ਤੱਕ ਗੁਰਦੁਆਰੇ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਰਣਜੀਤ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਹਰਪ੍ਰੀਤ ਸਿੰਘ ਖਾਲਸਾ ਤੋਂ ਇਲਾਵਾ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ। ਗੁਰਦੁਆਰੇ ਦੇ ਮੁੱਖ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਸ਼ਹੀਦ ਜੀਵਨ ਸਿੰਘ ਦੇ ਜੀਵਨ ਵਾਰੇ ਰੌਸ਼ਨੀ ਪਾਈ।