ਇਥੋਂ ਦੇ ਜੀ.ਟੀ ਰੋਡ ’ਤੇ ਰਾਮਗੜ੍ਹੀਆ ਭਵਨ ਭੱਟੀਆ ਵਿੱਚ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵੱਲੋਂ ਗੁਰਮਤਿ ਸਮਾਗਮ ਕਰਵਾਇਆ। ਇਸ ਮੌਕੇ ਸੰਗਤ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਮਗਰੋਂ ਭਾਈ ਕਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਤੇ ਕਥਾ ਵਖਿਆਣ ਕੀਤਾ। ਇਸ ਮੌਕੇ ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਨੇ ਕਿਹਾ ਕਿ ਰਾਮਗੜ੍ਹੀਆ ਸਭਾ ਵੱਲੋਂ ਸਮੇਂ-ਸਮੇਂ ’ਤੇ ਸਮਾਜਸੇਵੀ ਕਾਰਜਾਂ ਲਈ ਯਤਨਸ਼ੀਲ ਸ਼ਖ਼ਸੀਅਤਾਂ ਨੂੰ ਜਿਥੇ ਸਨਮਾਨਿਤ ਕੀਤਾ ਜਾਂਦਾ ਹੈ, ਉਥੇ ਹੀ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਭਵਨ ਸਥਿਤ ਕਮਿਊੁਨਿਟੀ ਸੈਂਟਰ ਵਿਚ ਕਾਰਜ ਹੁੰਦੇ ਰਹਿੰਦੇ ਹਨ। ਇਸੇ ਤਰ੍ਹਾਂ ਹਰ ਸੰਗਰਾਂਦ ਅਤੇ ਹਫਤਾਵਾਰੀ ਸਮਾਗਮ ਲਗਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਰਾਮਗੜ੍ਹੀਆਂ ਭਵਨ ਸਥਿਤ ਕਮਿਊੁਨਿਟੀ ਸੈਂਟਰ ਵਿਚ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਨਿਰਮਾਣ ਕਾਰਜ ਜਾਰੀ ਹਨ, ਜਿਸ ਲਈ ਕੋਈ ਵੀ ਵਿਅਕਤੀ ਆਪਣਾ ਬਣਦਾ ਯੋਗਦਾਨ ਪਾ ਸਕਦਾ ਹੈ। ਅੰਤ ਵਿਚ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਗੁਰਨਾਮ ਸਿੰਘ ਭਮਰਾ, ਅਮਰਜੀਤ ਸਿੰਘ ਘਟੌੜਾ, ਮਨਜੀਤ ਸਿੰਘ ਧੰਜਲ, ਬਲਦੇਵ ਸਿੰਘ ਮਠਾੜੂ, ਬੀਰ ਸਿੰਘ ਧੰਜਲ, ਟਹਿਲ ਸਿੰਘ ਧੰਜਲ, ਸੁਖਦੇਵ ਸਿੰਘ ਕਲਸੀ, ਪਰਮਜੀਤ ਸਿੰਘ ਧੀਮਾਨ, ਹਰਵਿੰਦਰ ਸਿੰਘ ਭੰਗੂ, ਸਾਧੂ ਸਿੰਘ, ਵਿਕਰਮਜੀਤ ਸਿੰਘ ਵਿੱਕੀ ਧੀਮਾਨ, ਮੋਹਿਤ ਧੀਮਾਨ, ਸਨੇਹਇੰਦਰ ਸਿੰਘ ਮੀਲੂ ਫਰੌਰ, ਬਾਬਾ ਮੇਹਰ ਸਿੰਘ, ਗੁਰਮੀਤ ਸਿੰਘ ਭੱਟੀਆ, ਅਮਰਜੀਤ ਸਿੰਘ, ਅਮਰ ਸਿੰਘ ਲੋਟੇ ਹਾਜ਼ਰ ਸਨ।
+
Advertisement
Advertisement
Advertisement
Advertisement
×