ਪੱਤਰ ਪ੍ਰੇਰਕ
ਪਾਇਲ, 15 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਝੱਮਟ ਦੀ ਚੋਣ ਬਲਾਕ ਕੋ-ਕਨਵੀਨਰ ਬਲਦੇਵ ਸਿੰਘ ਜੀਰਖ ਅਤੇ ਮਨੋਹਰ ਸਿੰਘ ਮੋਨੀ ਕਲਾਹੜ ਦੀ ਨਿਗਰਾਨੀ ਹੇਠ ਹੋਈ, ਜਿਸ ਵਿੱਚ ਗੁਰਸ਼ਰਨ ਸਿੰਘ ਪ੍ਰਧਾਨ, ਅਮਰਜੀਤ ਸਿੰਘ ਮੀਤ ਪ੍ਰਧਾਨ, ਹਰਵਿੰਦਰ ਸਿੰਘ ਜਨਰਲ ਸਕੱਤਰ, ਪਰਮਜੀਤ ਸਿੰਘ ਅਤੇ ਬਲਵਿੰਦਰ ਸਿੰਘ ਖਜ਼ਾਨਚੀ, ਮਨਪ੍ਰੀਤ ਸਿੰਘ, ਵਰਿੰਦਰ ਸਿੰਘ, ਗਿਆਨ ਸਿੰਘ, ਕਮਲਦੀਪ ਸਿੰਘ, ਹਰਮਿੰਦਰ ਸਿੰਘ ਸਮੇਤ 15 ਮੈਂਬਰੀ ਕਮੇਟੀ ਚੁਣੀ ਗਈ।
ਇਸ ਮੌਕੇ ਕਿਸਾਨ ਆਗੂ ਬਲਵੰਤ ਸਿੰਘ ਘੁਡਾਣੀ ਨੇ ਯੂਨੀਅਨ ਦੇ ਵਿਧਾਨ ਐਲਾਨਨਾਮੇ ਦੀ ਵਿਆਖਿਆ ਕੀਤੀ। ਉਨ੍ਹਾਂ ਯੂਨੀਅਨ ਦੀ ਅਗਵਾਈ ਹੇਠ ਜੇਤੂ ਸੰਘਰਸ਼ਾਂ ਦਾ ਇਤਿਹਾਸ ਸਾਂਝਾ ਕੀਤਾ। ਇਸ ਮੌਕੇ ਛਿਮਾਹੀ ਫੰਡ ਮੁਹਿੰਮ ਤੁਰੰਤ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ ਗਿਆ।