DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਠੰਢ ਦੇ ਬਾਵਜੂਦ ਵੱਡੀ ਗਿਣਤੀ ਸੰਗਤ ਗੁਰੂ ਘਰਾਂ ’ਚ ਨਤਮਸਤਕ; ਧਾਰਮਿਕ ਸਮਾਗਮ ਕਰਵਾਏ; ਥਾਂ-ਥਾਂ ਲੰਗਰ ਲਗਾਏ
  • fb
  • twitter
  • whatsapp
  • whatsapp
featured-img featured-img
ਲੁਧਿਆਣਾ ਦੇ ਗੁਰਦੁਆਰੇ ’ਚ ਲੰਗਰ ਵਰਤਾਉਂਦੀ ਹੋਈ ਬੱਚੀ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਗੁਰਿੰਦਰ ਸਿੰਘ

ਲੁਧਿਆਣਾ, 6 ਜਨਵਰੀ

Advertisement

ਵੱਖ ਵੱਖ ਗੁਰੂਘਰਾਂ ਵਿੱਚ ਖਾਲਸੇ ਦੇ ਸਿਰਜਣਹਾਰ ਦਸਵੇਂ ਪਿਤਾ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਠੰਢ ਦੇ ਬਾਵਜੂਦ ਭਾਰੀ ਗਿਣਤੀ ਸੰਗਤ ਗੁਰੂ ਘਰਾਂ ’ਚ ਨਤਮਸਤਕ ਹੋਈ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸੰਤ ਅਮੀਰ ਸਿੰਘ ਨੇ ਸੰਬੋਧਨ ਕੀਤਾ। ਗੁਰ ਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਕੀਰਤਨ ਕੀਤਾ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਏ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਧਰਮਵੀਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਕੀਰਤਨੀ ਜਥੇ ਅਤੇ ਇਸਤਰੀ ਸਤਿਸੰਗ ਸਭਾਵਾਂ ਨੇ ਕੀਰਤਨ ਕੀਤਾ। ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਕੀਰਤਨੀ ਜਥਿਆਂ ਦਾ ਸਨਮਾਨ ਕੀਤਾ।

ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ, ਭਾਈ ਰਣਜੀਤ ਸਿੰਘ ਅਤੇ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਕਥਾ ਕੀਰਤਨ ਕੀਤਾ। ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿਖੇ ਭਾਈ ਕੁਲਵੀਰ ਸਿੰਘ, ਭਾਈ ਸੁਖਜੀਵਨ ਸਿੰਘ ਅਤੇ ਇਸਤਰੀ ਸੰਤਿਸੰਗ ਸਭਾ ਦੀਆਂ ਬੀਬੀਆਂ ਨੇ ਕੀਰਤਨ ਅਤੇ ਕਥਾ ਵਾਚਕ ਭਾਈ ਦਵਿੰਦਰਪਾਲ ਸਿੰਘ, ਭਾਈ ਅਜੀਤ ਸਿੰਘ ਨੇ ਕਥਾ ਕੀਤੀ। ਇਸ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਪ੍ਰਤਾਪ ਨਗਰ, ਗੁਰਦੁਆਰਾ ਕਲਗੀਧਰ ਸਿੰਘ ਸਭਾ, ਗੁਰਦੁਆਰਾ ਸਿੰਘ ਸਭਾ ਸਰਾਭਾ ਨਗਰ, ਗੁਰਦੁਆਰਾ ਪੁਰਾਣੀ ਸਬਜ਼ੀ ਮੰਡੀ ਅਤੇ ਗੁਰਦੁਆਰਾ ਸਿੰਘ ਸਭਾ ਗੁਰੂ ਅਰਜਨ ਦੇਵ ਨਗਰ ਖੁੱਡ ਮੁਹੱਲਾ ਵਿਖੇ ਵੀ ਸਮਾਗਮ ਹੋਏ।

ਲੁਧਿਆਣਾ (ਸਤਵਿੰਦਰ ਸਿੰਘ ਬਸਰਾ): ਗਿਆਨ ਅੰਜਨ ਅਕਾਡਮੀ ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਵੱਲੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਕੁਲਵਿੰਦਰ ਕੌਰ ਮਿਨਹਾਸ ਨੇ ਗੁਰੂ ਸਾਹਿਬ ਬਾਰੇ ਆਪਣੀ ਲਿਖੀ ਕਿਤਾਬ ਬੱਚਿਆਂ ਨੂੰ ਦਿਖਾਈ।

ਖੰਨਾ/ਦੋਰਾਹਾ (ਜੋਗਿੰਦਰ ਸਿੰਘ ਓਬਰਾਏ): ਇੱਥੋਂ ਦੇ ਲਲਹੇੜੀ ਰੋਡ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਨਾਮਦੇਵ ਵਿਖੇ ਅੱਜ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਹਜ਼ੂਰੀ ਰਾਗੀ ਭਾਈ ਮਨਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਕੀਤਾ। ਭਾਈ ਅਵਤਾਰ ਸਿੰਘ ਨੇ ਗੁਰੂ ਗੋਬਿੰਦ ਸਿੰਘ ਦੀ ਜੀਵਨੀ ਸਬੰਧੀ ਵਿਖਿਆਨ ਕੀਤਾ। ਭਾਈ ਗੁਰਸ਼ਰਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਆ। ਇਸੇ ਤਰ੍ਹਾਂ ਇੱਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ, ਗੁਰਦੁਆਰਾ ਗੁਰੂ ਹਰਿਕ੍ਰਿਸ਼ਨ ਸਾਹਿਬ, ਗੁਰਦੁਆਰਾ ਗੁਰੂ ਅਰਜਨ ਦੇਵ ਵਿਖੇ ਧਾਰਮਿਕ ਸਮਾਗਮ ਹੋਏ। ਇਸੇ ਤਰ੍ਹਾਂ ਦੋਰਾਹਾ ਦੇ ਗੁਰਦੁਆਰਾ ਦਮਦਮਾ ਸਾਹਿਬ, ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਕਟਾਣਾ ਸਾਹਿਬ ਵਿਖੇ ਸਮਾਗਮ ਹੋਏ। ਇਸੇ ਦੌਰਾਨ ਅੱਜ ਇਥੋਂ ਦੇ ਰਾਮਗੜ੍ਹੀਆ ਭਵਨ ਭੱਟੀਆਂ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਕਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਉਨ੍ਹਾਂ ਸੰਗਤਾਂ ਨੂੰ ਸਿੱਖ ਧਰਮ ਦੇ ਇਤਿਹਾਸ ਸਬੰਧੀ ਜਾਣੂੰ ਕਰਵਾਇਆ।

ਪਰਮਜੀਤ ਸਿੰਘ ਘਟੌੜਾ ਅਤੇ ਮਨਜੀਤ ਸਿੰਘ ਬੱਬੂ ਵੱਲੋਂ ਹਾਲ ਦੇ ਨਿਰਮਾਣ ਕਾਰਜ ਲਈ ਇਕ ਲੱਖ ਯਿੲਕ ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।

ਪਾਇਲ (ਪੱਤਰ ਪ੍ਰੇਰਕ): ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪਰਦਾਇ ਦੇ ਮੌਜੂਦਾ ਮੁੱਖੀ ਸੰਤ ਬਲਜਿੰਦਰ ਸਿੰਘ ਦੀ ਦੇਖ-ਰੇਖ ਹੇਠ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦਾ 358ਵਾਂ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਜੇ ਦੋ ਦਿਨਾਂ ਗੁਰਮਤਿ ਸਮਾਗਮ ਦੌਰਾਨ 5 ਜਨਵਰੀ ਨੂੰ ਰਾਤ ਅਤੇ 6 ਜਨਵਰੀ ਨੂੰ ਦਿਨ ਦੇ ਦੀਵਾਨ ਦੌਰਾਨ ਸੰਤ ਬਲਜਿੰਦਰ ਸਿੰਘ ਨੇ ਕੀਰਤਨ ਕੀਤਾ। ਇਸ ਸਮੇਂ ਸੰਪਰਦਾਇ ਰਾੜਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਵੀ ਕੀਰਤਨ ਵਿਖਿਆਨ ਕਰਕੇ ਹਾਜ਼ਰੀ ਭਰੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਨਤਮਸਤਕ ਹੁੰਦਿਆਂ ਗੁਰਬਾਣੀ ਦਾ ਲਾਹਾ ਪ੍ਰਾਪਤ ਕੀਤਾ। ਭਾਈ ਮਨਬੀਰ ਸਿੰਘ ਨੇ ਅਗਲੇਰੇ ਸਮਾਗਮਾਂ ਸਬੰਧੀ ਜਾਣਕਾਰੀ ਦਿੱਤੀ।

ਗੁਰਦੁਆਰਾ ਕਲਗੀਧਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪਾਇਲ ਵਿੱਚ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।

ਪਾਇਲ (ਦੇਵਿੰਦਰ ਸਿੰਘ ਜੱਗੀ): ਇੱਥੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਂ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਹੋਈ। ਗੁਰੂ ਗ੍ਰੰਥ ਸਾਹਿਬ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ ਸੀ। ਨਗਰ ਕੀਰਤਨ ਦੇ ਮੂਹਰੇ ਸੰਗਤ ਵੱਲੋਂ ਝਾੜੂ ਨਾਲ ਸਫਾਈ ਕੀਤੀ ਜਾ ਰਹੀ ਸੀ, ਜਿੱਥੇ ਵੱਖ-ਵੱਖ ਪੜਾਵਾਂ ’ਤੇ ਰਾਗੀ ਤੇ ਢਾਡੀ ਸਿੰਘਾਂ ਵੱਲੋਂ ਬਾਣੀ ਤੇ ਵਾਰਾਂ ਪੇਸ਼ ਕੀਤੀਆਂ ਜਾ ਰਹੀਆਂ ਸਨ। ਨੌਜਵਾਨ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ। ਸ਼ਾਮ ਨੂੰ ਕਰੀਬ 4:30 ਵਜੇ ਨਗਰ ਕੀਰਤਨ ਸ਼ਹਿਰ ਦੀਆਂ ਪ੍ਰਕਰਮਾ ਕਰਦਾ ਹੋਇਆ ਬੱਸ ਸਟੈਂਡ ਪੁੱਜਿਆ, ਉੱਥੇ ਸੰਗਤ ਨੂੰ ਕੜੀ-ਚਾਵਲ, ਬਰੈਡ ਤੇ ਚਾਹ ਦਾ ਲੰਗਰ ਛਕਾਇਆ ਗਿਆ। ਨਗਰ ਕੀਰਤਨ ਦਾ ਸੁਆਗਤ ਕਰਦਿਆਂ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦਿੱਤੇ ਗਏ। ਇਸ ਮੌਕੇ ਸੁਖਜਿੰਦਰ ਸਿੰਘ ਗੋਗੀ, ਦੇਵਿੰਦਰ ਸਿੰਘ ਸਵੈਚ, ਮਨਦੀਪ ਸਿੰਘ ਚੀਮਾ, ਜਗਦੀਪ ਸਿੰਘ ਜੱਗਾ, ਰੁਪਿੰਦਰਜੀਤ ਸਿੰਘ ਕੈਨੇਡਾ, ਕਾਕਾ ਯੂਐੱਸਏ, ਸੁਰਿੰਦਰ ਸਿੰਘ ਢਿੱਲੋ, ਹਰਜੋਤ ਗਿੱਲ ਆਸਟਰੇਲੀਆ, ਮਨਦੀਪ ਸਿੰਘ ਚੀਮਾ, ਗੁਰਚਰਨ ਸਿੰਘ ਸੁੱਖਾ ਤੇ ਗਗਨਦੀਪ ਸਿੰਘ ਚੀਮਾ ਹਾਜ਼ਰ ਸਨ।

ਮਿਲਕੋਵਾਲ ਵਿੱਚ ਨਗਰ ਕੀਰਤਨ ਸਜਾਇਆ

ਪਿੰਡ ਮਿਲਕੋਵਾਲ ਵਿੱਚ ਪੰਜ ਪਿਆਰਿਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ’ਤੇ ਪਿੰਡ ਮਿਲਕੋਵਾਲ ਦੇ ਗੁਰਦੁਆਰਾ ਨਾਨਕਸਰ ਵਿੱਚ ਧਾਰਮਿਕ ਸਮਾਗਮਾਂ ਤੋਂ ਇਲਾਵਾ ਨਗਰ ਕੀਰਤਨ ਵੀ ਸਜਾਇਆ ਗਿਆ। 27ਵਾਂ ਸਲਾਨਾ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਿਲਕੋਵਾਲ ਤੋਂ ਸ਼ੁਰੂ ਹੋਇਆ, ਜੋ ਨਾਲ ਲੱਗਦੇ ਪਿੰਡ ਈਸਾਪੁਰ, ਮੰਡ ਝੜੌਦੀ, ਜੋਧਵਾਲ, ਰੂੜੇਵਾਲ, ਮੁਗਲੇਵਾਲ, ਲੁਬਾਣਗੜ੍ਹ, ਜੁਲਫ਼ਗੜ੍ਹ, ਝੜੌਦੀ, ਟਾਂਡਾ ਕੁਸ਼ਲ ਸਿੰਘ, ਪੰਜਗਰਾਈਆਂ, ਜਾਤੀਵਾਲ, ਜੱਸੋਵਾਲ, ਸੈਂਸੋਵਾਲ ਕਲਾਂ, ਸੈਂਸੋਵਾਲ ਖੁਰਦ, ਮੁਜਫ਼ਰਵਾਲ ਪਿੰਡਾਂ ਦੀਆਂ ਸੰਗਤ ਨੂੰ ਦਰਸ਼ਨ ਦੇਣ ਉਪਰੰਤ ਪਿੰਡ ਮਿਲਕੋਵਾਲ ਆ ਕੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਸੰਗਤ ਨੇ ਨੀਲੀਆਂ ਦਸਤਾਰਾਂ ਸਜਾਈਆਂ ਸਨ। ਨਗਰ ਕੀਰਤਨ ਦਾ ਥਾਂ-ਥਾਂ ਭਰਵਾਂ ਸਵਾਗਤ ਹੋਇਆ ਅਤੇ ਸੰਗਤ ਲਈ ਲੰਗਰ ਵੀ ਲਗਾਏ ਗਏ।

Advertisement
×