ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ
ਭਾਈ ਰੂਪਾ: ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਭਾਈ ਰੂਪਾ ਵਿਖੇ ਸੰਗਤ ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਬਲਜਿੰਦਰ ਸਿੰਘ ਬਗੀਚਾ ਤੇ ਭਾਈ ਚਮਕੌਰ ਸਿੰਘ ਭਾਈ ਰੂਪਾ...
Advertisement
ਭਾਈ ਰੂਪਾ: ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਭਾਈ ਰੂਪਾ ਵਿਖੇ ਸੰਗਤ ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਬਲਜਿੰਦਰ ਸਿੰਘ ਬਗੀਚਾ ਤੇ ਭਾਈ ਚਮਕੌਰ ਸਿੰਘ ਭਾਈ ਰੂਪਾ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਆਏ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਨੇ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਗੁਰਬਾਣੀ ਦੀ ਕਥਾ ਕੀਤੀ। ਗੁਰਦੁਆਰਾ ਸਾਹਿਬ ਦੇ ਇੰਚਾਰਜ਼ ਜਗਤਾਰ ਸਿੰਘ ਸਰਾਵਾਂ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਸਤਨਾਮ ਸਿੰਘ ਭਾਈ ਰੂਪਾ, ਕੌਰ ਸਿੰਘ ਜਵੰਦਾ, ਹਰਵਿੰਦਰ ਸਿੰਘ ਡੀਸੀ, ਜਗਤਾਰ ਸਿੰਘ ਜਵੰਦਾ, ਹਰਜੀਤ ਸਿੰਘ ਸੋਨੀ, ਮਹਿਲਾ ਸਿੰਘ ਜਵੰਦਾ, ਗੁਰਨੈਬ ਸਿੰਘ ਨੈਬੀ, ਗੁਰਪ੍ਰੀਤ ਸਿੰਘ ਭਮਰਾ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×