ਲੁਧਿਆਣਾ: ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵਿਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਐੱਮ.ਕਾਮ ਚੌਥਾ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ’ਵਰਸਿਟੀ ’ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਕਾਲਜ ਦੀ ਵਿਦਿਆਰਥਣ ਰੀਤੀ ਭੋਲਾ ਨੇ 87.89 ਫ਼ੀਸਦ ਅੰਕ ਪ੍ਰਾਪਤ ਕਰ ਕੇ ਪੰਜਾਬ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ। ਦਮਨਪ੍ਰੀਤ ਕੌਰ ਨੇ 87.17 ਫੀਸਦ ਅੰਕ ਲੈ ਕੇ ਯੂਨੀਵਰਸਿਟੀ ਵਿੱਚੋਂ ਚੌਥਾ, ਤਰਨਜੋਤ ਕੌਰ ਨੇ 85.82 ਫੀਸਦ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਤੀਜਾ ਸਥਾਨ ਹਾਸਲ ਕੀਤਾ। ਕਾਲਜ ਗਵਰਨਿੰਗ ਬਾਡੀ ਦੇ ਜਨਰਲ ਸਕੱਤਰ ਇੰਜ. ਗੁਰਵਿੰਦਰ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। -ਖੇਤਰੀ ਪ੍ਰਤੀਨਿਧ