ਗੁਰੂ ਨਾਨਕ ਖਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ
ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ, ਗੁੱਜਰਖਾਨ ਕੈਂਪਸ ਮਾਡਲ ਟਾਊਨ ਦੇ ਬਿਜ਼ਨਸ ਮੈਨੇਜਮੈਂਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਬੀ ਬੀ ਏ ਦੂਜਾ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਵਿਦਿਆਰਥਣ ਈਸ਼ਾ ਨੇ ਐੱਸ ਜੀ...
Advertisement
ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ, ਗੁੱਜਰਖਾਨ ਕੈਂਪਸ ਮਾਡਲ ਟਾਊਨ ਦੇ ਬਿਜ਼ਨਸ ਮੈਨੇਜਮੈਂਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਬੀ ਬੀ ਏ ਦੂਜਾ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਵਿਦਿਆਰਥਣ ਈਸ਼ਾ ਨੇ ਐੱਸ ਜੀ ਪੀ ਏ 8.42 ਸਕੋਰ ਨਾਲ ਕਾਲਜ ਵਿੱਚ ਪਹਿਲਾ, ਅਲੀਸ਼ਾ ਕਪੂਰ ਨੇ (8.33 ਸਕੋਰ) ਦੂਜਾ ਅਤੇ ਅਰਸ਼ਦੀਪ ਕੌਰ ਨੇ (8.25 ਸਕੋਰ) ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਬਿਜ਼ਨਸ ਮੈਨੇਜਮੈਂਟ ਵਿਭਾਗ ਦੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਮਰਪਿਤ ਯਤਨਾਂ ਅਤੇ ਅਕਾਦਮਿਕ ਮਾਰਗਦਰਸ਼ਨ ਲਈ ਪ੍ਰਸ਼ੰਸਾ ਕੀਤੀ।
Advertisement
Advertisement
Advertisement
×

