ਜ਼ੋਨਲ ਅਥਲੈਟਿਕਸ ’ਚ ਗੁਰੂ ਨਾਨਕ ਸਕੂਲ ਦੀ ਝੰਡੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਹਨੇਵਾਲ ਵਿੱਚ ਕਰਵਾਏ ਜ਼ੋਨਲ ਲੈਵਲ ਅਥਲੈਟਿਕਸ 2025-26 ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਥੋਂ ਦੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਅਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਪ੍ਰਿੰਸੀਪਲ ਡਾ. ਡੀਪੀ ਠਾਕੁਰ ਨੇ...
Advertisement
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਹਨੇਵਾਲ ਵਿੱਚ ਕਰਵਾਏ ਜ਼ੋਨਲ ਲੈਵਲ ਅਥਲੈਟਿਕਸ 2025-26 ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਥੋਂ ਦੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਅਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਪ੍ਰਿੰਸੀਪਲ ਡਾ. ਡੀਪੀ ਠਾਕੁਰ ਨੇ ਦੱਸਿਆ ਕਿ ਸਕੂਲ ਦੇ ਅੰਡਰ-14 ਲੜਕੇ ਅਤੇ ਲੜਕੀਆਂ ਨੇ 12 ਸੋਨ, 7 ਚਾਂਦੀ, 1 ਕਾਂਸੀ ਤੋਂ ਇਲਾਵਾ ਅੰਡਰ-17 ਵਿਚ 14 ਸੋਨ, 3 ਚਾਂਦੀ ਦੇ ਤਮਗੇ ਹਾਸਲ ਕੀਤੇ। ਇਸ ਤੋਂ ਇਲਾਵਾ ਅੰਡਰ-19 ਲੜਕੀਆਂ ਵਿਚ 1 ਸੋਨ, 2 ਚਾਂਦੀ ਅਤੇ 1 ਕਾਂਸੀ ਦਾ ਤਮਗਾ ਜਿੱਤਿਆ। ਉਨ੍ਹਾਂ ਦੱਸਿਆ ਕਿ 22 ਖਿਡਾਰੀਆਂ ਵਿਚੋਂ 18 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਹੋਰ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
Advertisement
Advertisement