ਗੁਰੂ ਰਾਮਦਾਸ ਕੀਰਤਨੀ ਜਥੇ ਵੱਲੋਂ ਗੁਰੂ ਰਾਮਦਾਸ ਦੇ ਆਗਮਨ ਪੁਰਬ ਦੇ ਸਬੰਧ ਵਿੱਚ 9 ਅਕਤੂਬਰ ਦਿਨ ਵੀਰਵਾਰ ਸ਼ਾਮ ਨੂੰ ਗੁਰਦੁਆਰਾ ਦਸਮੇਸ਼ ਸਿੰਘ ਸਭਾ ਜੇ ਬਲਾਕ ਭਾਈ ਰਣਧੀਰ ਸਿੰਘ ਨਗਰ ਵਿੱਚ ਕੀਰਤਨ ਸਮਾਗਮ ਕਰਾਇਆ ਜਾ ਰਿਹਾ ਹੈ। ਜਥੇ ਦੀ ਅੱਜ ਗੁਰਦੁਆਰਾ ਦਸਮੇਸ਼ ਸਿੰਘ ਸਭਾ ਜੇ ਬਲਾਕ ਭਾਈ ਰਣਧੀਰ ਸਿੰਘ ਨਗਰ ਵਿੱਚ ਸਰਪ੍ਰਸਤ ਸੁਰਿੰਦਰਪਾਲ ਸਿੰਘ ਸੂਰੀ, ਪ੍ਰਧਾਨ ਪਰਮਿੰਦਰ ਸਿੰਘ ਖਾਲਸਾ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਸੀਨੀਅਰ ਅਕਾਲੀ ਆਗੂ ਐਡਵੋਕੇਟ ਗਗਨਪ੍ਰੀਤ ਸਿੰਘ ਪੱਪੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਮੀਡੀਆ ਨੂੰ ਜਾਣਕਾਰੀ ਦਿੰਦਿਆ ਜਥੇ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਬੇਦੀ ਅਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਗਗਨਪ੍ਰੀਤ ਸਿੰਘ ਪੱਪੂ ਨੇ ਦੱਸਿਆ ਕਿ ਇਸ ਕੀਰਤਨ ਸਮਾਗਮ ਵਿੱਚ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਤਰਨਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ, ਭਾਈ ਚਰਨਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ, ਭਾਈ ਹਰਦੇਵ ਸਿੰਘ ਹਜ਼ੂਰੀ ਗ੍ਰੰਥੀ ਗੁਰਦੁਆਰਾ ਸਾਹਿਬ ਅਤੇ ਭਾਈ ਰਜਿੰਦਰ ਸਿੰਘ ਮੁੱਲਾਂਪੁਰ ਵਾਲੇ ਹਜ਼ੂਰੀ ਕਥਾ ਵਾਚਕ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਮੀਟਿੰਗ ਵਿੱਚ ਗੁਲਸ਼ਨ ਸਿੰਘ ਬੁੱਟਰ, ਭੁਪਿੰਦਰ ਸਿੰਘ ਮਿੰਕੂ, ਬੀਰ ਸਿੰਘ, ਦਵਿੰਦਰਪਾਲ ਸਿੰਘ ਨਾਗੀ, ਜਗਜੀਤ ਸਿੰਘ ਰਾਜੂ, ਕੁਲਜੀਤ ਸਿੰਘ, ਮਨਮੋਹਨ ਸਿੰਘ ਮੋਹਨੀ ਅਤੇ ਰਜੇਸ ਗੁਪਤਾ ਵੀ ਹਾਜ਼ਰ ਸਨ।