‘ਗੁਰੂ ਸਾਹਿਬ ਦੀ ਸ਼ਹੀਦੀ ਸੱਚ ਦੀ ਰੱਖਿਆ ਦਾ ਪ੍ਰਤੀਕ’
ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਸੈਮੀਨਾਰ
ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਵੱਲੋਂ ਅੱਜ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਕਾਲਜ ਡਾਇਰੈਕਟਰ ਪ੍ਰੋ. ਗੁਰਜਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ਦਾ ਉਦੇਸ਼ ਗੁਰੂ ਸਾਹਿਬ ਦੀ ਬੇਮਿਸਾਲ ਕੁਰਬਾਨੀ, ਸਹਿਣਸ਼ੀਲਤਾ ਅਤੇ ਮਨੁੱਖਤਾ ਲਈ ਦਿੱਤੇ ਅਨਮੋਲ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸੀ।
ਇਸ ਮੌਕੇ ਮੁੱਖ ਬੁਲਾਰੇ ਸੇਵਾਮੁਕਤ ਲੈਕਚਰਾਰ ਅਵਤਾਰ ਸਿੰਘ ਅਤੇ ਸਾਹਿਤ ਸਭਾ ਦੇ ਸਕੱਤਰ ਰਾਜਦੀਪ ਸਿੰਘ ਤੂਰ ਨੇ ਸ਼ਿਰਕਤ ਕੀਤੀ। ਇਸ ਮੌਕੇ ਲੈਕਚਰਾਰ ਅਵਤਾਰ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਾਰੀ ਮਨੁੱਖਤਾ ਲਈ ਧਰਮ, ਆਜ਼ਾਦੀ ਅਤੇ ਸੱਚ ਦੀ ਰੱਖਿਆ ਦਾ ਪ੍ਰਤੀਕ ਹੈ। ਇਸ ਮੌਕੇ ਬੁਲਾਰਿਆਂ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸ਼ਹੀਦੀ ਦੇ ਇਤਿਹਾਸਕ ਪੱਖਾਂ ਬਾਰੇ ਚਾਨਣਾ ਪਾਇਆ। ਬੁਲਾਰੇ ਰਾਜਦੀਪ ਸਿੰਘ ਤੂਰ ਨੇ ਵੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨਾਲ ਸਬੰਧਤ ਵਿਚਾਰ ਸਾਂਝੇ ਕੀਤੇ। ਇਸ ਸਮੇਂ ਵਾਈਸ ਡਾਇਰੈਕਟਰ ਪ੍ਰੋ. ਨਿਧੀ ਮਹਾਜਨ, ਡਾ. ਸਰਬਦੀਪ ਕੌਰ ਸਿੱਧੂ, ਪਰਮਿੰਦਰ ਸਿੰਘ, ਸੁਮਿਤ ਸੋਨੀ, ਮਨਦੀਪ ਕੌਰ, ਦਾਨਿਸ਼ ਪੁਰੀ, ਚਰਨਜੀਤ ਕੌਰ, ਭੁਪਿੰਦਰ ਕੌਰ, ਕਿਰਨਜੀਤ ਕੌਰ, ਡਾ. ਗੀਤਾਂਜਲੀ ਚੋਪੜਾ ਅਤੇ ਰਣਜੀਤ ਕੌਰ ਸਮੇਤ ਹੋਰ ਸਟਾਫ਼ ਮੌਜੂਦ ਸੀ। ਮੰਚ ਸੰਚਾਲਨ ਡਾ. ਕਰਮਦੀਪ ਕੌਰ ਨੇ ਕੀਤਾ। ਅਖੀਰ ਵਿੱਚ ਅਮਿਤ ਰਾਣਾ ਨੇ ਮਹਿਮਾਨਾਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

