ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ
ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ।
ਅੰਮ੍ਰਿਤ ਵੇਲੇ ਅਖੰਡ ਪਾਠ ਦੇ ਭੋਗ ਉਪਰੰਤ ਸਜੇ ਦੀਵਾਨ ਵਿੱਚ ਆਸਾ ਦੀ ਵਾਰ ਦਾ ਕੀਰਤਨ ਭਾਈ ਅਰਵਿੰਦਰ ਸਿੰਘ ਨੂਰ ਨੇ ਕੀਤਾ ਜਦਕਿ ਬੀਬੀ ਬਲਵਿੰਦਰ ਕੌਰ ਗੁਰੂ ਕਿਰਪਾ ਲਹਿਰ ਜੱਥਾ, ਪਾਠ ਸੁਖਮਨੀ ਸਾਹਿਬ, ਭਾਈ ਗਗਨਦੀਪ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਗਗਨਪ੍ਰੀਤ ਸਿੰਘ ਨੇ ਕਥਾ ਕੀਰਤਨ ਕਰ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਨੇ ਕੀਰਤਨੀ ਜਥਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਸਰਨਾ, ਟਰੱਸਟ ਮੈਂਬਰ ਅਮਰਜੀਤ ਸਿੰਘ ਟਿੱਕਾ, ਅਮਰਪਾਲ ਸਿੰਘ ਸਰਨਾ, ਹਰਵਿੰਦਰ ਪਾਲ ਸਿੰਘ ਚਾਵਲਾ, ਜਸਵਿੰਦਰ ਸਿੰਘ ਸੇਠੀ ਅਤੇ ਪਰਮਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਇੱਥੋਂ ਦੇ ਲਲਹੇੜੀ ਰੋਡ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਵਿੱਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿੱਚ ਪਾਠ ਉਪਰੰਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭਾਈ ਗੁਰਚਰਨ ਸਿੰਘ ਅਤੇ ਭਾਈ ਪਰਮਜੀਤ ਸਿੰਘ ਦੇ ਜੱਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸਬੰਧੀ ਕਥਾ ਵਖਿਆਨ ਕਰਦਿਆਂ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਵੱਲੋਂ ਪਾਏ ਪੂਰਨਿਆਂ ਤੇ ਚੱਲਦੇ ਹੋਏ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਜੀਤ ਸਿੰਘ ਬੇਦੀ, ਅਮਰਜੀਤ ਸਿੰਘ ਔਲਖ, ਅਮੋਲਕ ਸਿੰਘ ਬੱਟੂ, ਦਵਿੰਦਰ ਸਿੰਘ ਮੋਹਲ, ਦਵਿੰਦਰ ਸਿੰਘ ਤੱਗੜ, ਸੁਰਿੰਦਰ ਸਿੰਘ ਮੋਹਲ, ਖੁਸ਼ਕਰਨ ਸਿੰਘ, ਗੁਰਦਰਸ਼ਨ ਸਿੰਘ, ਜਰਨੈਲ ਸਿੰਘ ਤੱਗੜ, ਮੰਗਤ ਸਿੰਘ, ਰਾਜਿੰਦਰ ਸਿੰਘ ਤੱਗੜ, ਕੁਲਵੰਤ ਸਿੰਘ, ਮਨਜੀਤ ਕੌਰ, ਗੁਰਪ੍ਰੀਤ ਸਿੰਘ, ਅਮਰਜੀਤ ਕੌਰ ਆਦਿ ਹਾਜ਼ਰ ਸਨ।
