ਦੇਵਿੰਦਰ ਸਿੰਘ ਜੱਗੀ
ਪਾਇਲ, 11 ਮਾਰਚ
ਵਿਧਾਨ ਸਭਾ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਚੋਣ ਜਿੱਤਣ ਤੋਂ ਬਾਅਦ ਪਿੰਡ ਨਿਜ਼ਾਮਪੁਰ ਵਿਖੇ ਖੁਸ਼ੀ ਸਾਂਝੀ ਕਰਨ ਪਹੁੰਚੇ। ਵਿਧਾਇਕ ਗਿਆਸਪੁਰਾ ਨੇ ਪਾਰਟੀ ਵਰਕਰਾਂ ਨਾਲ ਭੰਗੜਾ ਪਾ ਕੇ ਜਿੱਤ ਦੇ ਜਸ਼ਨ ਮਨਾਉਣ ਉਪਰੰਤ ਕਿਹਾ ਕਿ ਹਰ ਵਰਗ ਦੇ ਲੋਕਾਂ ਦੀ ਆਪਣੀ ਸਰਕਾਰ ਬਣੀ ਹੈ, ਜੋ ਹਰੇਕ ਵੋਟਰ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ।
ਇਸ ਮੌਕੇ ਸੰਬਧੋਨ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਮਕਸਦ ਹੋਵੇਗਾ ਕਿ ਹਲਕੇ ਅੰਦਰ ਫੈਲੇ ਭ੍ਰਿਸ਼ਟਾਚਾਰ, ਨਸ਼ਿਆਂ ਦੀ ਮਹਾਂਮਾਰੀ ਸਮੇਤ ਅਨੇਕਾਂ ਭੈੜੀਆਂ ਅਲਾਮਤਾਂ ਨੂੰ ਖਤਮ ਕਰ ਕੇ ਨਮੂਨੇ ਦਾ ਹਲਕਾ ਬਣਾਇਆ ਜਾਵੇ। ਉਨ੍ਹਾਂ ਸਰਕਾਰੀ ਦਫ਼ਤਰਾਂ ਦੇ ਅਫਸਰਾਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਡਿਊਟੀ ਸਮਝਣ ਦੀ ਆਦਤ ਬਣਾ ਲੈਣ ਤਾਂ ਜੋ ਪਾਰਦਰਸ਼ੀ ਸਿਸਟਮ ਮੁਹੱਈਆ ਕਰਵਾਇਆ ਜਾ ਸਕੇ ਅਤੇ ਲੋਕਾਂ ਦੀ ਸਮੱਸਿਆਵਾਂ ਦੂਰ ਕੀਤੀਆਂ ਜਾ ਸਕਣ।
ਇਸ ਮੌਕੇ ਆੜ੍ਹਤੀਏ ਅਵਿਨਾਸਪ੍ਰੀਤ ਸਿੰਘ ਜੱਲ੍ਹਾ, ਬੂਟਾ ਸਿੰਘ ਰਾਣੋ, ਲਖਵੀਰ ਸਿੰਘ ਘੁਰਾਲਾ, ਜਸਪ੍ਰੀਤ ਸਿੰਘ ਜੱਸੀ ਯੂਐੱਸਏ, ਲਖਵੀਰ ਸਿੰਘ ਗਿੱਲ, ਬੇਅੰਤ ਸਿੰਘ ਬਾਈ, ਸੁਖਵੀਰ ਸਿੰਘ, ਪਵਨਦੀਪ ਸਿੰਘ, ਮਨਪ੍ਰੀਤ ਸਿੰਘ ਮਨੀ, ਹਰਪ੍ਰੀਤ ਸਿੰਘ ਹੈਪੀ, ਸੁਰਜੀਤ ਸਿੰਘ, ਗੁਰਮੀਤ ਸਿੰਘ ਘੋਲਾ, ਜਗਦੇਵ ਸਿੰਘ ਪੱਪੂ, ਬਲਵਿੰਦਰ ਸਿੰਘ ਵਿੰਦਰੀ, ਗੁਰਪ੍ਰੀਤ ਸਿੰਘ ਕਾਲੀਆ, ਹਾਕਮ ਸਿੰਘ ਹਾਕੀ, ਸਾਬਕਾ ਪੰਚ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਵਿਧਾਇਕ ਹਾਕਮ ਸਿੰਘ ਠੇਕੇਦਾਰ ਦਾ ਸਨਮਾਨ
ਰਾਏਕੋਟ (ਪੱਤਰ ਪ੍ਰੇਰਕ):ਵਿਧਾਨ ਸਭਾ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵੱਡੀ ਲੀਡ ਨਾਲ ਜੇਤੂ ਬਣੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਅੱਜ ਉਨ੍ਹਾਂ ਦੇ ਸਮਰਥਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਰਾਜਦੀਪ ਸਿੰਘ ਆਂਡਲੂ, ਬਲਵੰਤ ਸਿੰਘ ਜੰਟਾ, ਬਿੰਦਰਜੀਤ ਸਿੰਘ ਗਿੱਲ, ਧਰਮਿੰਦਰ ਸਿੰਘ ਅਤੇ ਜਸਕਰਨ ਸਿੰਘ ਬੁੱਟਰ ਨੇ ਕਿਹਾ ਕਿ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇਸ ਲਈ ਵੱਡਾ ਫਤਵਾ ਦਿੱਤਾ ਗਿਆ ਹੈ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਰਾਜ ਵਿੱਚ ਆਉਂਦੇ ਸਮੇਂ ’ਚ ਰੇਤਾਂ ਮਾਫੀਆ, ਭੂ-ਮਾਫੀਆ, ਨਸ਼ਾ ਮਾਫੀਆ, ਭ੍ਰਿਸ਼ਟਾਚਾਰ ਆਦਿ ਨੂੰ ਜਿੱਥੇ ਨੱਥ ਪਾਈ ਜਾਵੇਗੀ, ਉੱਥੇ ਸਿਹਤ ਅਤੇ ਸਿੱਖਿਆ ਸਹੂਲਤਾਂ ਸਮੇਤ ਲੋਕਾਂ ਨੂੰ ਹੋਰ ਕਈ ਨਵੀਂਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਹੁਣ ਰਾਏਕੋਟ ਹਲਕਾ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੋਹੇਗਾ। ਇਸ ਮੌਕੇ ਜਗਤਾਰ ਸਿੰਘ ਤਾਰਾ, ਕੁਲਵਿੰਦਰ ਸਿੰਘ ਕਾਲਾ, ਬਲਵੀਰ ਸਿੰਘ ਝੋਰੜਾਂ, ਬਲਵੀਰ ਸਿੰਘ ਅੱਚਰਵਾਲ, ਜਸਵੀਰ ਸਿੰਘ ਟੂਸਾ, ਗੁਰਮੁੱਖ ਸਿੰਘ ਘੁਮਾਣ, ਕੁਲਦੀਪ ਸਿੰਘ ਜੌਹਲਾਂ, ਛਿੰਦਾ ਮੂੰਮ, ਸ਼ਿਵ ਸਿੰਘ ਲੀਲ, ਨਰਿੰਦਰ ਕੁਮਾਰ ਡਾਬਰ ਆਦਿ ਹਾਜ਼ਰ ਸਨ।