ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਅਕਤੂਬਰ
ਅਕਾਲੀ ਦਲ ਦੇ ਸੀਨੀਅਰ ਕੌਂਸਲਰ ਜਸਪਾਲ ਸਿੰਘ ਗਿਆਸਪੁਰਾ ਨੂੰ ਨਗਰ ਨਿਗਮ ਵਿੱਚ ਵਿਰੋਧੀ ਧਿਰ ਦਾ ਆਗੂ ਚੁਣਿਆ ਗਿਆ ਹੈ। ਹਲਕਾ ਦੱਖਣੀ ਵਿੱਚ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਗਿਆਸਪੁਰਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗਾਬੜ੍ਹੀਆ ਨੇ ਕਿਹਾ ਕਿ ਜਸਪਾਲ ਗਿਆਸਪੁਰਾ ਨੂੰ ਵਿਰਾਸਤ ਵਿੱਚ ਉਨ੍ਹਾਂ ਦੇ ਪਿਤਾ ਸਵ. ਹਾਕਮ ਸਿੰਘ ਗਿਆਸਪੁਰਾ ਮੇਅਰ ਵੱਲੋਂ ਨਗਰ ਨਿਗਮ ਦੇ ਕੰਮ ਕਰਨ ਵਾਲੀ ਮਿਲੀ ਗੁੜਤੀ ਹੁਣ ਰੰਗ ਲਿਆਵੇਗੀ। ਇਸ ਮੌਕੇ ਜਸਪਾਲ ਸਿੰਘ ਗਿਆਸਪੁਰਾ ਨੇ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।