DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Hamare Ram play: ਨਾਟਕ ‘ਹਮਾਰੇ ਰਾਮ’ ਨੇ ਲੁਧਿਆਣਾ ਵਾਸੀ ਕੀਲੇ

ਪੀ ਏ ਯੂ ਦੇ ਡਾ. ਮਨਮੋਹਣ ਸਿੰਘ ਆਡੀਟੋਰੀਅਮ ’ਚ ਖੇਡਿਆ ਗਿਆ ਨਾਟਕ

  • fb
  • twitter
  • whatsapp
  • whatsapp
featured-img featured-img
ਪੀ ਏ ਯੂ ਵਿੱਚ ਨਾਟਕ ਖੇਡਦੇ ਹੋਏ ਕਲਾਕਾਰ।
Advertisement

ਪੰਜਾਬ ਸਰਕਾਰ ਵੱਲੋਂ ਭਗਵਾਨ ਰਾਮ ਦੀਆਂ ਸਿਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਨਾਟਕ ‘ਹਮਾਰੇ ਰਾਮ’ ਦੇ ਪੂਰੇ ਸੂਬੇ ਵਿੱਚ ਸ਼ੋਅ ਕਰਵਾਏ ਜਾ ਰਹੇ ਹਨ। ਇਸ ਮੁਹਿੰਮ ਦੇ ਅੱਜ ਪਹਿਲੇ ਦਿਨ ਪੀ ਏ ਯੂ ਦੇ ਡਾ. ਮਨਮੋਹਣ ਸਿੰਘ ਆਡੀਟੋਰੀਅਮ ਵਿੱਚ ਨਾਟਕ ਖੇਡਿਆ ਗਿਆ। ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ। ਇਸ ਮੌਕੇ ਕੁਲਵੰਤ ਸਿੰਘ ਸਿੱਧੂ, ਚੌਧਰੀ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ (ਸਾਰੇ ਵਿਧਾਇਕ), ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਸਣੇ ਕਈ ਅਹਿਮ ਸ਼ਖ਼ਸੀਅਤਾਂ ਪੁੱਜੀਆਂ ਹੋਈਆਂ ਸਨ।

ਵਿਧਾਇਕਾਂ ਨੇ ਕਿਹਾ ਕਿ ਨਾਟਕ ‘ਹਮਾਰੇ ਰਾਮ’ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮੁਫ਼ਤ ਕਰਵਾਏ ਜਾ ਰਹੇ 41 ਥੀਏਟਰ ਸ਼ੋਅ ਦੀ ਸੂਬਾ ਪੱਧਰੀ ਸੱਭਿਆਚਾਰਕ ਮੁਹਿੰਮ ਦਾ ਹਿੱਸਾ ਹੈ। ਇਸ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਭਗਵਾਨ ਰਾਮ ਦੇ ਜੀਵਨ, ਆਦਰਸ਼ਾਂ ਅਤੇ ਸਦੀਵੀਂ ਸੁਨੇਹੇ ਨਾਲ ਜੋੜਨਾ ਹੈ। ਥੀਏਟਰ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਸੱਚ, ਧਰਮ, ਦਇਆ, ਏਕਤਾ ਅਤੇ ਮਨੁੱਖਤਾ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਉਪਰਾਲਾ ਹੈ। ਲੁਧਿਆਣਾ ਵਿੱਚ 26 ਸਤੰਬਰ ਨੂੰ ਵੀ ‘ਹਮਾਰੇ ਰਾਮ’ ਦੇ ਦੋ ਹੋਰ ਸ਼ੋਅ ਕਰਵਾਏ ਜਾਣਗੇ।

Advertisement

ਲੁਧਿਆਣਾ ਵਿੱਚ ਖੇਡੇ ਗਏ ਨਾਟਕ ‘ਹਮਾਰੇ ਰਾਮ’ ਨੇ ਸ਼ੁਰੂਆਤੀ ਦ੍ਰਿਸ਼ ਤੋਂ ਲੈ ਕੇ ਅਖੀਰ ਤੱਕ ਦਰਸ਼ਕਾਂ ਨੂੰ ਆਪਣੇ ਨਾਲ ਜੋੜੀਂ ਰੱਖਿਆ। ਦਮਦਾਰ ਅਦਾਕਾਰੀ, ਪ੍ਰਭਾਵਸ਼ਾਲੀ ਸੰਵਾਦਾਂ, ਰੂਹਾਨੀ ਸੰਗੀਤ, ਸ਼ਾਨਦਾਰ ਵਿਜ਼ੂਅਲਸ ਅਤੇ ਵਿਸ਼ਵ ਪੱਧਰੀ ਸਟੇਜ ਕਲਾ ਦੇ ਸੁਮੇਲ ਨੇ ਦਰਸ਼ਕਾਂ ਲਈ ਭਾਵਨਾਤਮਕ ਅਤੇ ਅਧਿਆਤਮਕ ਮਾਹੌਲ ਸਿਰਜਿਆ। ਮਸ਼ਹੂਰ ਕਲਾਕਾਰਾਂ ਨੇ ਮਹਾਂਕਾਵਿ ਦੇ ਵੱਖ-ਵੱਖ ਪਾਤਰਾਂ ਨੂੰ ਸ਼ਿੱਦਤ ਨਾਲ ਪੇਸ਼ ਕੀਤਾ।

Advertisement

ਜ਼ਿਕਰਯੋਗ ਹੈ ਕਿ ‘ਹਮਾਰੇ ਰਾਮ’ ਮਹਾਨ ਮਹਾਂਕਾਵਿ ਰਾਮਾਇਣ ’ਤੇ ਆਧਾਰਿਤ ਵੱਡੇ ਪੱਧਰ ਦਾ ਨਾਟਕ ਹੈ ਜੋ ਵਾਲਮੀਕਿ ਰਾਮਾਇਣ ਦੇ ਅਧਿਆਤਮਕ ਤੱਤਾਂ ਨਾਲ ਜੁੜੇ ਭਗਵਾਨ ਰਾਮ ਦੇ ਜੀਵਨ, ਆਦਰਸ਼ਾਂ ਅਤੇ ਵਿਚਾਰਧਾਰਾ ਨੂੰ ਆਧੁਨਿਕ ਨਾਟਕੀ ਰੂਪ ਵਿੱਚ ਪੇਸ਼ ਕਰਦਾ ਹੈ। ਗੌਰਵ ਭਾਰਦਵਾਜ ਵੱਲੋਂ ਨਿਰਦੇਸ਼ਿਤ ਅਤੇ ਫੈਲੀਸਿਟੀ ਥੀਏਟਰ ਵੱਲੋਂ ਨਿਰਮਿਤ ਇਸ ਨਾਟਕ ਵਿੱਚ ਉੱਘੇ ਕਲਾਕਾਰ ਵੀ ਆਪਣੀ ਅਦਾਕਾਰੀ ਦੇ ਜੌਹਰ ਦਿਖਾ ਰਹੇ ਹਨ।

Advertisement
×