ਸੈਂਟੀਨਲ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਪੱਧਰ ਤੇ ਹੈਂਡਬਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਹ ਮੁਕਾਬਲਾ (ਪੀ.ਏ.ਯੂ) ਲੁਧਿਆਣਾ ਵਿੱਚ ਹੋਇਆ, ਜਿੱਥੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਸੈਂਟੀਨਲ ਸਕੂਲ ਦੀ ਵਿਦਿਆਰਥਣਾਂ ਜਸ਼ਨਪ੍ਰੀਤ ਕੌਰ (11ਵੀਂ), ਡਿੰਪਲਪ੍ਰੀਤ ਕੌਰ (10ਵੀਂ), ਅਰਸ਼ਪ੍ਰੀਤ ਕੌਰ (11ਵੀਂ) ਨੇ ਵੀ ਹਿੱਸਾ ਲਿਆ। ਇਨ੍ਹਾਂ ਵਿਦਿਆਰਥਣਾਂ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਟੀਮ ਵਰਕ ਦੇ ਦਮ ’ਤੇ ਸਾਰੀਆਂ ਟੀਮਾਂ ਨੂੰ ਪਛਾੜਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ. ਡਾ. ਪੂਨਮ ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦਿਆਂ ਜਿੱਤ ’ਤੇ ਖੁਸ਼ੀ ਜ਼ਾਹਰ ਕੀਤੀ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਮੁਕਾਬਲੇ ਦੀ ਤਿਆਰੀ ਲਈ ਕਈ ਹਫ਼ਤਿਆਂ ਤੱਕ ਸਖ਼ਤ ਮਿਹਨਤ ਕੀਤੀ। ਵਿਦਿਆਰਥਣਾਂ ਨੇ ਨਾਂ ਸਿਰਫ਼ ਖੇਡ ਦੇ ਮੈਦਾਨ ਵਿੱਚ ਸਗੋਂ ਆਪਣੀ ਇਕਸੁਰਤਾ ਅਤੇ ਜੋਸ਼ ਨਾਲ ਸਾਰਿਆਂ ਦਾ ਦਿਲ ਜਿੱਤਿਆ। ਇਹ ਜਿੱਤ ਸਕੂਲ ਦੇ ਖੇਡਾਂ ਪ੍ਰਤੀ ਸਮਰਪਣ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਟੀਮ ਦੀ ਸਫਲਤਾ ਦਾ ਸਿਹਰਾ ਕੋਚ ਅਤੇ ਸਟਾਫ਼ ਦੀ ਅਣਥੱਕ ਮਿਹਨਤ ਨੂੰ ਵੀ ਜਾਂਦਾ ਹੈ, ਜਿਨ੍ਹਾਂ ਨੇ ਵਿਦਿਆਰਥਣਾਂ ਨੂੰ ਹਰ ਕਦਮ ‘ਤੇ ਮਾਰਗਦਰਸ਼ਨ ਦਿੱਤਾ। ਜਿਤੱਣ ਵਾਲੀ ਟੀਮ ਦੇ ਮੈਂਬਰਾਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਹੋਰ ਵੱਡੇ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ।