DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Har Booth Congress Mazboot Mohim,: ਕਾਂਗਰਸ ਨੇ ਭਲਕ ਦੀ ਰੈਲੀ ਲਈ ਤਿਆਰੀਆਂ ਵਿੱਢੀਆਂ

ਪਾਰਟੀ ਵਰਕਰਾਂ ਅਤੇ ਆਗੂਆਂ ਦੀਆਂ ਡਿੳੂਟੀਆਂ ਲਾੲੀਆਂ

  • fb
  • twitter
  • whatsapp
  • whatsapp
featured-img featured-img
ਮੀਟਿੰਗ ਮਗਰੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਕਾਂਗਰਸੀ ਵਰਕਰ। -ਫੋਟੋ: ਪ੍ਰੀਤਮ ਸਿੰਘ
Advertisement

ਪੰਜਾਬ ਕਾਂਗਰਸ ਕਮੇਟੀ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਹਿਨੁਮਾਈ ਹੇਠ 6 ਅਗਸਤ ਨੂੰ ਹੋ ਰਹੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਹੋਈ। ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰੀ ਦੀ ਅਗਵਾਈ ਹੇਠ ਮੀਟਿੰਗ ਵਿੱਚ ਹਲਕਾ ਗਿੱਲ ਦੇ ਬਲਾਕ ਪ੍ਰਧਾਨਾਂ , ਮੰਡਲ ਪ੍ਰਧਾਨਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਰੈਲੀ ਨੂੰ ਸਫ਼ਲ ਬਣਾਉਣ ਲਈ ਢੁਕਵੀਂ ਵਿਉਂਤਬੰਦੀ ਕਰਦਿਆਂ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਯੁਵਰਾਜ ਮਲਹੋਤਰਾ , ਸਾਬਕਾ ਬਲਾਕ ਸੰਮਤੀ ਮੈਂਬਰ ਵਰਿੰਦਰ ਲਾਡੋਵਾਲ, ਸਾਬਕਾ ਸਰਪੰਚ ਗੁਰਚਰਨ ਸਿੰਘ ਆਲੋਵਾਲ, ਦਵਿੰਦਰ ਸਿੰਘ ਗਿੱਲ, ਇੰਦਰਜੀਤ ਸਿੰਘ ਬਰਾੜ,ਗੁਰਦੀਪ ਬੁਲਾਰਾ, ਹਿਰਦੇਪਾਲ ਸਿੰਘ ਢੀਂਡਸਾ, ਵਿੱਕੀ ਤਲਵੰਡੀ ਅਤੇ ਲੱਕੀ ਖਹਿਰਾ ਬੇਟ ਆਦਿ ਦੀ ਉਚੇਚੇ ਤੌਰ ਤੇ ਡਿਊਟੀ ਲਗਾਈ ਗਈ।ਵਿਧਾਇਕ ਵੈਦ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਵਲੋਂ ਸ਼ੁਰੂ ਕੀਤੀ ਹਰ ਬੂਥ ਕਾਂਗਰਸ ਮਜਬੂਤ ਮੁਹਿੰਮ ਤਹਿਤ ਜ਼ਮੀਨੀ ਪੱਧਰ ਤੱਕ ਪਾਰਟੀ ਨੀਤੀਆਂ ਨੂੰ ਲੋਕਾਂ ਤੱਕ ਲਿਜਾਇਆ ਜਾਵੇਗਾ।

ਲੁਧਿਆਣਾ (ਖੇਤਰੀ ਪ੍ਰਤੀਨਿਧ): ਕਾਂਗਰਸ ਪਾਰਟੀ ਵੱਲੋਂ ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਤਹਿਤ 6 ਅਗਸਤ ਨੂੰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਭਵਨ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਸਬੰਧੀ ਤਿਆਰੀਆਂ ਨੂੰ ਲੈ ਕੇ ਸਥਾਨਕ ਸਰਾਭਾ ਨਗਰ ਵਿੱਚ ਜ਼ਿਲ੍ਹਾ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਛਮੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਪਵਨ ਦੀਵਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਸੁਸ਼ੀਲ ਮਲਹੋਤਰਾ, ਇੰਦਰਜੀਤ ਕਪੂਰ, ਮੋਹਿਤ ਚੁਘ, ਅਜੇ ਗੁਪਤਾ, ਵਰੁਣ ਸ਼ਰਮਾ, ਭੁਪਿੰਦਰ ਸਿੰਘ, ਬੀ ਐਮ ਕਾਲੀਆ ਹਾਜ਼ਰ ਸਨ।

Advertisement

ਭੁਪੇਸ਼ ਬਘੇਲ ਨੂੰ ਹਟਾਉ ਤੇ ਕਾਂਗਰਸ ਬਚਾਉ: ਗਿੱਲ ਬੇਰਕਲਾਂ

ਮਲੌਦ (ਨਿੱਜੀ ਪੱਤਰ ਪ੍ਰੇਰਕ): ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਿਹਾ ਕਿ ਜੇ ਕਾਂਗਰਸ ਨੂੰ ਬਚਾਉਣਾ ਹੈ ਤਾਂ ਕਾਂਗਰਸ ਹਾਈਕਮਾਂਡ ਭੁਪੇਸ਼ ਬਘੇਲ ਦੀ ਛੁੱਟੀ ਕਰੇ ਕਿਉਂਕਿ ਉਹ ਸਿਰਫ ਇੱਕ ਧੜੇ ਦੀ ਹੀ ਸੁਣਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੀਤੀਆ ਜਾ ਰਹੀਆਂ ਮੀਟਿੰਗਾਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿੰਦਾਬਾਦ ਦੇ ਨਾਅਰੇ ਲੱਗਣ ਤੋਂ ਸਾਫ ਦਿਖਾਈ ਦੇ ਰਿਹਾ ਕਿ ਲੋਕ ਕਿਸ ਆਗੂ ਨੂੰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋ ਬਗੈਰ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਨਹੀਂ ਬਣ ਸਕਦੀ। ਅੰਤ ਵਿੱਚ ਕਿਹਾ ਕਿ ਆਪ ਸਰਕਾਰ ਦਾ ਮੁਕਾਬਲਾ ਸਿਰਫ ਚੰਨੀ ਹੀ ਕਰ ਸਕਦਾ ਹੈ। ਇਸ ਮੌਕੇ ਬਹਾਦਰ ਸਿੰਘ, ਜਸਵੀਰ ਸਿੰਘ, ਨਿਰਭੈ ਸਿੰਘ ਵੀ ਹਾਜ਼ਰ ਸਨ।

Advertisement
Advertisement
×