ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਹਰ ਮੈਦਾਨ ਫਤਹਿ’ ਸੇਵਾ ਦਲ ਨੇ 250 ਬੂਟੇ ਲਾਏ

‘ਹਰ ਮੈਦਾਨ ਫ਼ਤਹਿ’ ਸੇਵਾ ਦਲ ਵੱਲੋਂ ਅੱਜ ਨੇੜਲੇ ਪਿੰਡ ਬਘੌਰ ਅਤੇ ਰਸੂਲੜਾ ਵਿੱਚ 250 ਦੇ ਕਰੀਬ ਛਾਂਦਾਰ ਅਤੇ ਫਲਦਾਰ ਬੂਟੇ ਲਾਏ ਗਏ। ਇਸ ਮੌਕੇ ਸੰਸਥਾ ਦੇ ਪ੍ਰਧਾਨ ਕਸ਼ਮੀਰ ਸਿੰਘ ਖਾਲਸਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦਿਨੋਂ ਦਿਨ ਗੰਧਲੇ ਹੋ...
ਵੱਖ-ਵੱਖ ਪਿੰਡਾਂ ’ਚ ਬੂਟੇ ਲਾਉਂਦੇ ਹੋਏ ਸੰਸਥਾ ਦੇ ਮੈਂਬਰ। -ਫੋਟੋ: ਓਬਰਾਏ
Advertisement
‘ਹਰ ਮੈਦਾਨ ਫ਼ਤਹਿ’ ਸੇਵਾ ਦਲ ਵੱਲੋਂ ਅੱਜ ਨੇੜਲੇ ਪਿੰਡ ਬਘੌਰ ਅਤੇ ਰਸੂਲੜਾ ਵਿੱਚ 250 ਦੇ ਕਰੀਬ ਛਾਂਦਾਰ ਅਤੇ ਫਲਦਾਰ ਬੂਟੇ ਲਾਏ ਗਏ। ਇਸ ਮੌਕੇ ਸੰਸਥਾ ਦੇ ਪ੍ਰਧਾਨ ਕਸ਼ਮੀਰ ਸਿੰਘ ਖਾਲਸਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦਿਨੋਂ ਦਿਨ ਗੰਧਲੇ ਹੋ ਰਹੇ ਵਾਤਾਵਰਨ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਰਾਹਤ ਪਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਦੋਸਤਾਂ ਮਿੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਪੌਦਿਆਂ ਦੀ ਮਹੱਤਤਾ ਸਬੰਧੀ ਸਮਝਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਮਨਦੀਪ ਸਿੰਘ, ਗੁਰਮੀਤ ਸਿੰਘ, ਅਮਰੀਕ ਸਿੰਘ, ਮਲਕੀਤ ਸਿੰਘ, ਅਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਯੋਗਰਾਜ ਸਿੰਘ, ਜੱਗਾ ਗੋਹ, ਅਲਮੋਲਪ੍ਰੀਤ ਸਿੰਘ, ਮਹੇਸ਼ ਕੁਮਾਰ, ਨਰੇਸ਼ ਕੁਮਾਰ ਤੇ ਹੋਰ ਹਾਜ਼ਰ ਸਨ।

Advertisement
Advertisement