DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਪੰਜਾਬ ਸਖੀ ਸ਼ਕਤੀ ਮੇਲੇ’ ’ਚ ਹਰਭਜਨ ਮਾਨ ਨੇ ਸਮਾਂ ਬੰਨ੍ਹਿਆ

ਇਥੋਂ ਦੇ ਦਸਹਿਰਾ ਗਰਾਊਂਡ ਵਿੱਚ ‘ਪੰਜਾਬ ਸਖੀ ਸ਼ਕਤੀ ਮੇਲਾ-2026’ ਨੇ ਸਿਰਫ਼ ਮਨੋਰੰਜਨ ਹੀ ਨਹੀਂ ਦਿੱਤਾ, ਸਗੋਂ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਜੀਵਨ ਮੁੱਲਾਂ ਦੀ ਵੀ ਖੂਬਸੂਰਤ ਤਸਵੀਰ ਪੇਸ਼ ਕੀਤੀ। ਅੱਜ ਮੰਚ ’ਤੇ ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਸਿੰਘ ਮਾਨ ਨੇ ਆਪਣੀ ਆਵਾਜ਼...

  • fb
  • twitter
  • whatsapp
  • whatsapp
Advertisement

ਇਥੋਂ ਦੇ ਦਸਹਿਰਾ ਗਰਾਊਂਡ ਵਿੱਚ ‘ਪੰਜਾਬ ਸਖੀ ਸ਼ਕਤੀ ਮੇਲਾ-2026’ ਨੇ ਸਿਰਫ਼ ਮਨੋਰੰਜਨ ਹੀ ਨਹੀਂ ਦਿੱਤਾ, ਸਗੋਂ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਜੀਵਨ ਮੁੱਲਾਂ ਦੀ ਵੀ ਖੂਬਸੂਰਤ ਤਸਵੀਰ ਪੇਸ਼ ਕੀਤੀ। ਅੱਜ ਮੰਚ ’ਤੇ ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਸਿੰਘ ਮਾਨ ਨੇ ਆਪਣੀ ਆਵਾਜ਼ ਦਾ ਜਾਦੂ ਬਿਖੇਰਿਆ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਮੇਲੇ ਦੀ ਅਗਵਾਈ ਕਰ ਰਹੀ ਐੱਸ ਡੀ ਐੱਮ ਸਵਾਤੀ ਟਿਵਾਣਾ ਨੇ ਹਰਭਜਨ ਸਿੰਘ ਮਾਨ ਦੀ ਗਾਇਕੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮੇਲੇ ਵਿਚ ਲੱਗੇ ਵੱਖ-ਵੱਖ ਸਟਾਲਾਂ ਨੇ ਵੀ ਦਰਸ਼ਕਾਂ ਦਾ ਖੂਬ ਧਿਆਨ ਖਿੱਚਿਆ।

Advertisement
Advertisement
×