ਸਖੀ ਸ਼ਕਤੀ ਮੇਲੇ ’ਚ ਹਰਭਜਨ ਮਾਨ ਨੇ ਸਮਾਂ ਬੰਨ੍ਹਿਆ
ਇਥੋਂ ਦੇ ਦਸਹਿਰਾ ਗਰਾਊਂਡ ਵਿੱਚ ‘ਪੰਜਾਬ ਸਖੀ ਸ਼ਕਤੀ ਮੇਲਾ-2026’ ਨੇ ਸਿਰਫ਼ ਮਨੋਰੰਜਨ ਹੀ ਨਹੀਂ ਦਿੱਤਾ, ਸਗੋਂ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਜੀਵਨ ਮੁੱਲਾਂ ਦੀ ਵੀ ਖੂਬਸੂਰਤ ਤਸਵੀਰ ਪੇਸ਼ ਕੀਤੀ। ਅੱਜ ਮੰਚ ’ਤੇ ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਸਿੰਘ ਮਾਨ ਨੇ ਜਿਵੇਂ ਹੀ...
ਇਥੋਂ ਦੇ ਦਸਹਿਰਾ ਗਰਾਊਂਡ ਵਿੱਚ ‘ਪੰਜਾਬ ਸਖੀ ਸ਼ਕਤੀ ਮੇਲਾ-2026’ ਨੇ ਸਿਰਫ਼ ਮਨੋਰੰਜਨ ਹੀ ਨਹੀਂ ਦਿੱਤਾ, ਸਗੋਂ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਜੀਵਨ ਮੁੱਲਾਂ ਦੀ ਵੀ ਖੂਬਸੂਰਤ ਤਸਵੀਰ ਪੇਸ਼ ਕੀਤੀ। ਅੱਜ ਮੰਚ ’ਤੇ ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਸਿੰਘ ਮਾਨ ਨੇ ਜਿਵੇਂ ਹੀ ਆਪਣੀ ਅਵਾਜ਼ ਦਾ ਜਾਦੂ ਬਿਖੇਰਿਆ ਪੂਰਾ ਗਰਾਊਂਡ ਤਾਲੀਆਂ ਅਤੇ ਸਿਫ਼ਤਾਂ ਨਾਲ ਗੂੰਜ ਉੱਠਿਆ। ਉਨ੍ਹਾਂ ਇੱਕ ਤੋਂ ਇੱਕ ਮਸ਼ਹੂਰ ਗੀਤ ਗਾ ਕੇ ਹਜ਼ਾਰਾਂ ਦੀ ਗਿਣਤੀ ਵਿੱਚ ਮੌਜੂਦ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਹਰਭਜਨ ਮਾਨ ਨੇ ਨੌਜਵਾਨਾਂ ਨੂੰ ਸਮੇਂ ਦੀ ਕਦਰ ਕਰਨ ਅਤੇ ਜੀਵਨ ਵਿੱਚ ਮਿਹਨਤ ਨਾਲ ਅੱਗੇ ਵੱਧਣ ਲਈ ਪ੍ਰੇਰਿਆ। ਉਨ੍ਹਾਂ ਨੇ ਅਪੀਲ ਕੀਤੀ ਕਿ ਮੋਬਾਇਲ ਦੀ ਵਰਤੋਂ ਨੂੰ ਸੰਤੁਲਿਤ ਰੱਖ ਕੇ ਕਿਤਾਬਾਂ, ਖੇਡਾਂ ਅਤੇ ਪਰਿਵਾਰ ਨਾਲ ਸਮਾਂ ਬਿਤਾਇਆ ਜਾਵੇ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਮੇਲੇ ਦੀ ਅਗਵਾਈ ਕਰ ਰਹੀ ਐੱਸ ਡੀ ਐੱਮ ਸਵਾਤੀ ਟਿਵਾਣਾ ਨੇ ਹਰਭਜਨ ਸਿੰਘ ਮਾਨ ਦੀ ਗਾਇਕੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮੇਲੇ ਵਿਚ ਲੱਗੇ ਵੱਖ-ਵੱਖ ਸਟਾਲਾਂ ਨੇ ਵੀ ਦਰਸ਼ਕਾਂ ਦਾ ਖੂਬ ਧਿਆਨ ਖਿੱਚਿਆ ਜਿੱਥੇ ਹੱਥਕਲਾ, ਖਾਣ-ਪੀਣ ਦੀਆਂ ਵਸਤਾਂ ਅਤੇ ਪੰਜਾਬੀ ਵਿਰਸੇ ਨਾਲ ਜੁੜੀਆਂ ਚੀਜ਼ਾਂ ਉਪਲਬਧ ਹਨ।

