ਹਰਜੀਤ ਕੌਰ ਬਸਪਾ ਵਿੱਚ ਸ਼ਾਮਲ
ਵਿਧਾਨ ਸਭਾ ਹਲਕਾ ਜਗਰਾਉਂ ਵਿੱਚ ਅੱਜ ਹਰਜੀਤ ਕੌਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋ ਗਈ। ਉਨ੍ਹਾਂ ਨੂੰ ਹਲਕਾ ਇੰਚਾਰਜ ਹਰਜੀਤ ਸਿੰਘ ਬੱਬੂ ਲੀਲਾਂ ਨੇ ਬਸਪਾ ਦੀ ਮੈਂਬਰਸ਼ਿਪ ਦਿੱਤੀ। ਇਸ ਮੌਕੇ ਹਲਕਾ...
Advertisement
ਵਿਧਾਨ ਸਭਾ ਹਲਕਾ ਜਗਰਾਉਂ ਵਿੱਚ ਅੱਜ ਹਰਜੀਤ ਕੌਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋ ਗਈ। ਉਨ੍ਹਾਂ ਨੂੰ ਹਲਕਾ ਇੰਚਾਰਜ ਹਰਜੀਤ ਸਿੰਘ ਬੱਬੂ ਲੀਲਾਂ ਨੇ ਬਸਪਾ ਦੀ ਮੈਂਬਰਸ਼ਿਪ ਦਿੱਤੀ। ਇਸ ਮੌਕੇ ਹਲਕਾ ਪ੍ਰਧਾਨ ਰਛਪਾਲ ਸਿੰਘ ਗਾਲਿਬ ਨੇ ਹਰਜੀਤ ਕੌਰ ਤੇ ਸਾਥੀਆਂ ਦਾ ਬਸਪਾ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਅੱਜ ਹਰ ਉਸ ਪੰਜਾਬੀ ਨੂੰ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ ਜਿਹੜਾ ਪੰਜਾਬੀ ਪੰਜਾਬ ਤੇ ਪੰਜਾਬੀਅਤ ਨੂੰ ਪਿਆਰ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ, ਕਿਸਾਨੀ ਤੇ ਮਜ਼ਦੂਰੀ ਨੂੰ ਸਮੇਂ ਦੀਆਂ ਸਰਕਾਰਾਂ ਪੂਰੀ ਤਰ੍ਹਾਂ ਨਿਗਲ ਚੁੱਕੀਆਂ ਹਨ। ਇਸ ਕਰਕੇ ਬਸਪਾ ਹੀ ਪੰਜਾਬ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢ ਸਕਦੀ ਹੈ। ਇਸ ਮੌਕੇ ਗੁਰਬਚਨ ਸਿੰਘ ਮਾਨ, ਲਛਮਣ ਸਿੰਘ, ਸ਼ਿੰਗਾਰਾ ਸਿੰਘ ਫੌਜੀ, ਗੁਰਮੁੱਖ ਸਿੰਘ, ਹਰਜੀਤ ਸਿੰਘ ਖਾਲਸਾ ਆਦਿ ਮੌਜੂਦ ਸਨ।
Advertisement
Advertisement
