ਹਰਨੇਕ ਸਿੰਘ Kirti Kisan Union ਦੇ ਪ੍ਰਧਾਨ ਬਣੇ
ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਸਿੱਧਵਾਂ ਕਲਾਂ ਵਿੱਚ ਇਕੱਠ ਕਰ ਕੇ 9 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਅਤੇ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਕੋਠੇ ਪੋਨਾ ਦੀ ਨਿਗਰਾਨੀ ਹੇਠ ਹੋਈ ਇਸ ਚੋਣ ਵਿੱਚ ਹਰਨੇਕ ਸਿੰਘ ਨੂੰ...
ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਸਿੱਧਵਾਂ ਕਲਾਂ ਵਿੱਚ ਇਕੱਠ ਕਰ ਕੇ 9 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਅਤੇ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਕੋਠੇ ਪੋਨਾ ਦੀ ਨਿਗਰਾਨੀ ਹੇਠ ਹੋਈ ਇਸ ਚੋਣ ਵਿੱਚ ਹਰਨੇਕ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ।
ਇਸ ਤੋਂ ਇਲਾਵਾ ਗੁਰਿੰਦਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਭੁਪਿੰਦਰ ਸਿੰਘ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਜਨਰਲ ਸਕੱਤਰ ਅਤੇ ਸੁਰਿੰਦਰ ਸਿੰਘ ਖ਼ਜ਼ਾਨਚੀ ਚੁਣੇ ਗਏ। ਹਰਦੇਵ ਸਿੰਘ, ਨਰਿੰਦਰ ਸਿੰਘ, ਕਰਮਜੀਤ ਸਿੰਘ ਅਤੇ ਰਣਧੀਰ ਸਿੰਘ ਨੂੰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਦੇ ਪਾਣੀਆਂ ਅਤੇ ਕਿਸਾਨੀ ਮੰਗਾਂ ਲਈ 1 ਸਤੰਬਰ ਨੂੰ ਚੰਡੀਗੜ੍ਹ ਵਿੱਚ ਵੱਡਾ ਮੋਰਚਾ ਲਾਇਆ ਜਾਵੇਗਾ।
ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦਾ 10 ਲੱਖ ਕਰੋੜ ਰੁਪਏ ਮੁਆਫ਼ ਕਰ ਦਿੱਤਾ, ਪਰ ਕਿਸਾਨਾਂ ਦਾ ਕਰਜ਼ਾ ਅਣਗੌਲਿਆ ਕੀਤਾ ਜਾ ਰਿਹਾ ਹੈ। ਇਕੱਠ ਵਿੱਚ ਮਜ਼ਦੂਰ ਆਗੂ ਸੋਨੀ ਸਿੱਧਵਾਂ, ਰਮਨਜੀਤ ਝੋਰੜਾਂ, ਹਰਜਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।

