ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਮੁੱਖ ਮੰਤਰੀ ਦੇ ਸਨਮਾਨ ਦਾ ਐਲਾਨ

ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਫ਼ੈਸਲੇ ਦਾ ਸਵਾਗਤ
Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਵਿਧਾਨ ਸਭਾ ਵਿੱਚ 1984 ਦੇ ਸਿੱਖ ਕਤਲੇਆਮ ਦੇ ਹਰਿਆਣਾ ਨਾਲ ਸਬੰਧਤ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਸਿੱਖ ਸਮਾਜ ਵੱਲੋਂ ਵੱਡੇ ਪੱਧਰ ਤੇ ਸੁਆਗਤ ਕੀਤਾ ਗਿਆ ਹੈ।

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ’84 ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ਸਿੱਖਾਂ ਦੇ ਜ਼ਖ਼ਮਾਂ ਤੇ ਮੱਲ੍ਹਮ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਪੀੜ੍ਹਤ ਪਰਿਵਾਰ 125 ਤੋਂ 150 ਹੀ ਹਨ ਪਰ ਸਰਕਾਰ ਦੇ ਇਰਾਦੇ ਨੇਕ ਹੋਣ ਤੇ ਕੀ ਨਹੀਂ ਕੀਤਾ ਜਾ ਸਕਦਾ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪਿਛਲੀ ਹਰਿਆਣਾ ਸਰਕਾਰ ਨੇ ਵੀ ਸਿੱਖ ਕਤਲੇਆਮ ਦਾ ਕਮਿਸ਼ਨ ਬਣਾ ਕੇ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦਿੱਤੇ ਸਨ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਜੇਕਰ ਅਸੀਂ ਸਿੱਖ ਵਿਰੋਧੀ ਫ਼ੈਸਲਿਆਂ ਦਾ ਵਿਰੌਧ ਕਰਦੇ ਹਾਂ ਤਾਂ ਸਿੱਖਾਂ ਪ੍ਰਤੀ ਹਮਦਰਦੀ ਭਰੇ ਫ਼ੈਸਲਿਆਂ ਦੀ ਸ਼ਲਾਘਾ ਕਰਨੀ ਵੀ ਬਣਦੀ ਹੈ।

Advertisement

ਇਸ ਦੌਰਾਨ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਵੀ ਕਿਹਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਜਾਨਾਂ ਗੁਆਉਣ ਵਾਲੇ 121 ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਉਨ੍ਹਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ ਜੋ ਦੰਗਿਆਂ ਤੋਂ ਪ੍ਰਭਾਵਿਤ ਹੋਏ ਸਨ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕਲੌਤੀ ਪਾਰਟੀ ਹੈ ਜੋ ਲੋਕਾਂ ਦੇ ਦਰਦ ਨੂੰ ਸਮਝਦੀ ਹੈ ਅਤੇ ਇਸ ਨੂੰ ਦੂਰ ਕਰਦੀ ਹੈ।

Advertisement
Show comments