ਖੰਨਾ ’ਚ ਸਿਹਤ ਜਾਂਚ ਕੈਂਪ ਭਲਕੇ
ਸਮਾਜ ਸੇਵੀ ਹਰਪ੍ਰੀਤ ਸਿੰਘ ਪ੍ਰਿੰਸ ਦੀ ਪਹਿਲ ਕਦਮੀ ’ਤੇ ਵਾਇਸ ਆਫ਼ ਖੰਨਾ ਸਿਟੀਜ਼ਨਜ਼ ਸੰਸਥਾ ਵੱਲੋਂ ਕੈਂਸਰ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸੇ ਤਹਿਤ ਸੋਹਾਣਾ ਹਸਪਤਾਲ ਮੁਹਾਲੀ ਵੱਲੋਂ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਭਲਕੇ 8...
Advertisement
ਸਮਾਜ ਸੇਵੀ ਹਰਪ੍ਰੀਤ ਸਿੰਘ ਪ੍ਰਿੰਸ ਦੀ ਪਹਿਲ ਕਦਮੀ ’ਤੇ ਵਾਇਸ ਆਫ਼ ਖੰਨਾ ਸਿਟੀਜ਼ਨਜ਼ ਸੰਸਥਾ ਵੱਲੋਂ ਕੈਂਸਰ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸੇ ਤਹਿਤ ਸੋਹਾਣਾ ਹਸਪਤਾਲ ਮੁਹਾਲੀ ਵੱਲੋਂ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਭਲਕੇ 8 ਨਵੰਬਰ ਨੂੰ ਮੁਫ਼ਤ ਮੈਮੋਗ੍ਰਾਫੀ (ਕੈਂਸਰ ਜਾਂਚ ਔਰਤਾਂ ਲਈ) ਅਤੇ ਮੈਡੀਕਲ ਚੈਕਅੱਪ ਕੈਂਪ ਲਾਇਆ ਜਾ ਰਿਹਾ ਹੈ, ਜਿਸ ਵਿਚ ਬਲੱਡ ਪ੍ਰੈੱਸ਼ਰ ਤੇ ਸ਼ੂਗਰ ਦੇ ਟੈਸਟ ਵੀ ਕੀਤੇ ਜਾਣਗੇ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੀ ਰਜਿਸਟ੍ਰੇਸ਼ਨ ਚੱਲ ਰਹੀ, ਜਿਸ ਵਿਚ ਪਹਿਲੀਆਂ 40 ਮਹਿਲਾਵਾਂ ਦੀ ਪਹਿਲ ਦੇ ਅਧਾਰ ’ਤੇ ਮੁਫ਼ਤ ਮੈਮੋਗ੍ਰਾਫ਼ੀ ਕੀਤੀ ਜਾਵੇਗੀ। ਇਸ ਮੌਕੇ ਵਿਕਾਸ ਗੁਪਤਾ, ਸ਼ੇਰ ਸਿੰਘ, ਰਜਨੀਸ਼ ਵਰਮਾ, ਵਿਨੋਦ ਭਾਰਦਵਾਜ, ਐਡਵੋਕੇਟ ਸੰਜੀਵ ਸਹੋਤਾ ਆਦਿ ਹਾਜ਼ਰ ਸਨ।
Advertisement
Advertisement
