ਦਾਣਾ ਮੰਡੀਆਂ ਵਿੱਚ ਜਾਗਰੂਕ ਕਰਨ ਪੁੱਜਿਆ ਸਿਹਤ ਵਿਭਾਗ

ਦਾਣਾ ਮੰਡੀਆਂ ਵਿੱਚ ਜਾਗਰੂਕ ਕਰਨ ਪੁੱਜਿਆ ਸਿਹਤ ਵਿਭਾਗ

ਦਾਣਾ ਮੰਡੀ ਵਿੱਚ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਿਹਤ ਵਿਭਾਗ ਦੇ ਮੁਲਾਜ਼ਮ।

ਲੁਧਿਆਣਾ: ਲੁਧਿਆਣਾ ਦੀਆਂ ਮਾਸ ਮੀਡੀਆ ਟੀਮਾਂ ਨੇ ਦਾਣਾ ਮੰਡੀਆਂ ਵਿੱਚ ਪਹੁੰਚ ਕੇ ਮੌਜੂਦ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰੋਨਾ ਦੇ ਦਿਸ਼ਾ-ਨਿਰਦੇਸ਼ਾਂ ਪ੍ਰਤੀ ਜਾਣਕਾਰੀ ਦਿੱਤੀ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕੀਤਾ ਨਾਲ ਹੀ ਕਰੋਨਾ ਪ੍ਰਤੀ ਸਾਰਿਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੋਕ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਆਉਣਗੇ ਅਤੇ ਕਿਸੇ ਨੂੰ ਵੀ ਮਾਸਕ ਤੋਂ ਬਿਨਾਂ ਮੰਡੀਆਂ ਵਿੱਚ ਦਾਖ਼ਲ ਹੋਣ ਦੀ ਆਗਿਆ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਮੌਜੂਦ ਲੋਕਾਂ ਨੂੰ ਹੱਥ ਧੋਦੇਂ ਰਹਿਣਾ ਚਾਹੀਦਾ ਹੈ ਅਤੇ ਹਰ ਸਮੇਂ ਆਪਣਾ ਮਾਸਕ ਲਗਾ ਕੇ ਰਖਣਾ ਚਾਹੀਦਾ ਹੈ। ਮੰਡੀਆਂ ਵਿਚ ਮੌਜੂਦ ਸਾਰੇ ਲੋਕਾਂ ਲਈ ਸਮਾਜਿਕ ਦੂਰੀ ਲਾਜ਼ਮੀ ਹੋਣੀ ਚਾਹੀਦੀ ਹੈ ਅਤੇ ਜੇਕਰ ਉਹ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਜੁਰਮਾਨਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ, ਟੀਮਾਂ ਨੂੰ ਪਬਲਿਕ ਐਡਰੈਸ ਸਿਸਟਮ ਨਾਲ ਲੈਸ ਵਿਸ਼ੇਸ਼ ਆਈ.ਸੀ.ਆਈ. ਵੈਨ ਮੁਹੱਈਆ ਕਰਵਾਈ ਗਈ ਹੈ, ਜਿਸ ਰਾਹੀਂ ਟੀਮਾਂ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ ਪ੍ਰੋਟੋਕਾਲ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਟੀਮਾਂ ਵੱਲੋਂ ਲੋਕਾਂ ਨੂੰ ਟੀਕਾਕਰਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿਉਂਕਿ ਕੋਵਿਡ ਕੇਸਾਂ ਦੀ ਲੜੀ ਨੂੰ ਤੋੜਨ ਦਾ ਇਹ ਇੱਕੋ-ਇੱਕ ਰਸਤਾ ਹੈ। ਇਸ ਤੋਂ ਇਲਾਵਾ ਜਾਗਰੂਕਤਾ ਟੀਮਾਂ ਨੇ ਹੱਥ ਧੋਣ ਦੇ ਕਦਮਾਂ ਦਾ ਪ੍ਰਦਰਸ਼ਨ ਵੀ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All