DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਹਤ ਵਿਭਾਗ ਦੀ ਟੀਮ ਨੇ ਮਲੇਰੀਆ ਤੋਂ ਬਚਾਅ ਬਾਰੇ ਦੱਸਿਆ

ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਲਈ ਪ੍ਰੇਰਿਆ
  • fb
  • twitter
  • whatsapp
  • whatsapp
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 26 ਜੂਨ

Advertisement

ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਨੈਸ਼ਨਲ ਵੈਕਟਰ ਬੋਰਨ ਡਜੀਜ਼ਜ ਕੰਟਰੋਲ ਪ੍ਰੋਗਰਾਮ ਤਹਿਤ ਬਿਮਾਰੀਆਂ ਦੀ ਰੋਕਥਾਮ ਕਰਨ ਲਈ ਸ਼ਹਿਰੀ ਅਤੇ ਪੇਡੂ ਖੇਤਰਾਂ ਦੀਆਂ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕਰਨ ਤਹਿਤ ਵਿਸ਼ੇਸ਼ ਕੈਪ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਡੇਂਗੂ ਦੀ ਤਰ੍ਹਾਂ ਮਲੇਰੀਆ ਵੀ ਮੱਛਰ ਦੇ ਕੱਟਣ ਕਾਰਨ ਫੈਲਦਾ ਹੈ, ਇਸ ਮੱਛਰ ਨੂੰ ਐਨਫਲੀਜ ਫੀਮੇਲ ਮੱਛਰ ਕਿਹਾ ਜਾਂਦਾ ਹੈ ਜੋ ਕਿ ਗੰਦੇ ਪਾਣੀ ’ਤੇ ਪੈਦਾ ਹੁੰਦਾ ਹੈ। ਇਸ ਦੀ ਪੈਦਾਇਸ਼ ਨੂੰ ਰੋਕਣ ਲਈ ਆਮ ਲੋਕਾਂ ਨੂੰ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਤੇ ਆਲੇ ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਮੁਫ਼ਤ ਕੀਤੀ ਜਾਂਦੀ ਹੈ।

ਜ਼ਿਲ੍ਹਾ ਐਪੀਡੀਮੋਲੋਜਿਸ਼ਟ ਡਾ. ਸ਼ੀਤਲ ਨਾਰੰਗ ਨੇ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਕਿਸੇ ਵਿਅਕਤੀ ਨੂੰ ਠੰਢ ਲੱਗ ਕੇ ਤੇਜ਼ ਬੁਖਾਰ ਦਾ ਹੋਣਾ, ਸਿਰ ਦਰਦ ਹੋਣਾ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਅਤੇ ਦਿਲ ਕੱਚਾ ਜਾਂ ਉਲਟੀਆਂ ਆਉਣ ਆਦਿ ਮਲੇਰੀਆ ਦੇ ਲੱਛਣ ਹੋ ਸਕਦੇ ਹਨ। ਜੇਕਰ ਅਜਿਹੇ ਲੱਛਣ ਦਿਖਾਈ ਦੇਣ ਤਾਂ ਤਰੁੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਜਾ ਕੇ ਖੂਨ ਦੀ ਜਾਂਚ ਕਰਵਾਉਣ ਤੋ ਬਾਅਦ ਜੇਕਰ ਮਲੇਰੀਆ ਦੀ ਸਿ਼ਕਾਇਤ ਹੋਵੇ ਤਾਂ ਡਾਕਟਰ ਦੀ ਸਲਾਹ ਨਾਲ ਦਵਾਈ ਲੈਣੀ ਚਾਹੀਦੀ ਹੈ। ਇਸ ਮੌਕੇ ਅੱਜ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ ,ਜਿਲ੍ਹਾ ਬੀਸੀਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ, ਮਲਟੀਪਰਪਜ਼ ਹੈਲਥ ਵਰਕਰ ਸੁਖਪ੍ਰੀਤ ਸਿੰਘ ਅਤੇ ਸੌਰਵ ਵਾਲੀਆ ਨੇ ਅਬਦੁੱਲਾਪੁਰ ਬਸਤੀ ਵਿਖੇ ਆਮ ਲੋਕਾਂ ਨੂੰ ਮਲੇਰੀਆ ਦੀ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ।

Advertisement
×