ਲੁਧਿਆਣਾ ’ਚ ਤੇਜ਼ ਮੀਂਹ, ਮੌਸਮ ਹੋਇਆ ਠੰਢਾ
ਸਨਅਤੀ ਸ਼ਹਿਰ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿੱਚ ਠੰਢਕ ਮਹਿਸੂਸ ਹੋ ਰਹੀ ਹੈ। ਮੀਂਹ ਤੋਂ ਬਾਅਦ ਸਵੇਰ ਤੋਂ ਹੀ ਠੰਢੀਆਂ ਹਵਾਵਾਂ ਚਲਦੀਆਂ ਰਹੀਅ। ਮੌਸਮ ਵਿਭਾਗ ਵੱਲੋਂ ਵੀ ਪਹਿਲਾਂ ਹੀ ਅਲਰਟ ਜਾਰੀ ਕੀਤਾ ਗਿਆ ਸੀ ਕਿ ਐਤਵਾਰ, ਸੋਮਵਾਰ ਤੇ ਮੰਗਲਵਾਰ ਨੂੰ ਤੇਜ਼ ਮੀਂਹ ਪਵੇਗਾ। ਜਿਸ ਤੋਂ ਬਾਅਦ ਮੰਗਲਵਾਰ ਸਵੇਰੇ ਤੜਕੇ ਹੀ ਮੀਂਹ ਦੀ ਸ਼ੁਰੂਆਤ ਹੋਗਈ, ਜੋਕਿ ਦੇਰ ਦੁਪਹਿਰ ਤੱਕ ਜਾਰੀ ਰਹੀ। ਮੌਸਮ ਵਿਭਾਗ ਅਨੁਸਾਰ ਲੁਧਿਆਣਾ ਦਾ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਤੱਕ ਰਿਹਾ।
ਸ਼ਹਿਰ ਵਿੱਚ ਤੜਕੇ ਤੋਂ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ ਸੀ। ਕਈ ਇਲਾਕਿਆਂ ਵਿੱਚ ਸਵੇਰੇ 9 ਵਜੇ ਤੋਂ ਬਾਅਦ ਮੀਂਹ ਸ਼ੁਰੂ ਹੋਇਆ। ਮੀਂਹ ਕਾਫ਼ੀ ਤੇਜ਼ ਪਇਆ। ਜਿਸ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਵੀ ਖੜ੍ਹਾ ਹੋ ਗਿਆ। ਬੁੱਢੇ ਦਰਿਆ ਲਾਗੇ ਨਿਊ ਕੁੰਦਨਪੁਰੀ ਇਲਾਕੇ ਵਿੱਚ ਤਾਂ ਬਹੁਤ ਸਾਰੇ ਘਰਾਂ ਵਿੱਚ ਗੰਦਾ ਪਾਣੀ ਵੜ੍ਹ ਗਿਆ। ਬਾਰਿਸ਼ ਨੇ ਮੌਸਮ ਵਿੱਚ ਬਦਲਾਅ ਲਿਆ ਦਿੱਤਾ ਹੈ, ਤੇਜ਼ ਹਵਾਵਾਂ ਦੇ ਨਾਲ-ਨਾਲ ਪੂਰੀ ਤਰ੍ਹਾਂ ਠੰਢਾ ਹੋ ਗਿਆ। ਲਗਾਤਾਰ ਬਾਰਿਸ਼ ਕਾਰਨ ਤਾਪਮਾਨ ਵਿੱਚ ਵੀ ਕਾਫ਼ੀ ਗਿਰਾਵਟ ਆਈ ਹੈ। ਉਧਰ, ਤੇਜ਼ ਮੀਂਹ ਕਾਰਨ ਕੰਮ ’ਤੇ ਜਾਣ ਵਾਲੇ ਲੋਕਾਂ ਨੂੰ ਕਾਫ਼ੀ ਪਰੇਸ਼ਆਨੀ ਦਾ ਸਾਹਮਣਾ ਕਰਨਾ ਪਇਆ। ਸਵੇਰੇ ਸਵੇਰੇ ਸੜਕਾਂ ’ਤੇ ਕਾਫ਼ੀ ਪਾਣੀ ਖੜ੍ਹਾ ਹੋ ਗਿਆ। ਲਗਾਤਾਰ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਚੌੜਾ ਬਾਜ਼ਾਰ, ਕਸ਼ਮੀਰ ਨਗਰ, ਮਾਧੋਪੁਰੀ ਅਤੇ ਭਾਈ ਰਣਧੀਰ ਸਿੰਘ ਨਗਰ ਸਮੇਤ ਕਈ ਇਲਾਕੇ ਪਾਣੀ ਦੇਰ ਸ਼ਾਮ ਤੱਕ ਖੜ੍ਹਾ ਰਿਹਾ।