DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Heavy Vehicle Ban: ਸਤਲੁਜ ਪੁਲ ਵੱਡੇ ਵਾਹਨਾਂ ਲਈ ਬੰਦ ਹੋਣ ਕਾਰਨ ਰੋਹ

ਕਿਸਾਨ ਯੂਨੀਅਨਾਂ, ਟਰੱਕ ਆਪਰੇਟਰ ਅਤੇ ਦੁਕਾਨਦਾਰਾਂ ਵੱਲੋਂ ਸੰਘਰਸ਼ ਵਿੱਢਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ, ਟਰੱਕ ਆਪਰੇਟਰ ਅਤੇ ਦੁਕਾਨਦਾਰ।
Advertisement

ਮਾਲਵੇ ਤੇ ਦੋਆਬੇ ਨੂੰ ਆਪਸ ਵਿਚ ਜੋੜਦਾ ਸਤਲੁਜ ਦਰਿਆ ’ਤੇ ਬਣਿਆ ਸ਼ਹੀਦ ਭਗਤ ਸਿੰਘ ਯਾਦਗਾਰੀ ਪੁਲ ਪ੍ਰਸ਼ਾਸਨ ਵੱਲੋਂ ਇਸ ਦੀ ਸਲੈਬ ਧਸੀ ਹੋਣ ਕਾਰਨ ਵੱਡੇ ਤੇ ਭਾਰੀ ਵਾਹਨਾਂ ਲਈ ਬੰਦ ਕਰ ਦਿੱਤਾ ਹੈ ਜਿਸ ਤੋਂ ਬਾਅਦ ਲੋਕਾਂ ਵਿਚ ਇਸ ਦੀ ਮੁਰੰਮਤ ਤੁਰੰਤ ਕਰਨ ਦੀ ਮੰਗ ਉੱਠੀ ਹੈ ਉੱਥੇ ਰੋਹ ਵੀ ਵਧਦਾ ਜਾ ਰਿਹਾ ਹੈ। ਅੱਜ ਭਾਰਤੀ ਕਿਸਾਨ ਯੂਨੀਅਨਾਂ, ਟਰੱਕ ਆਪਰੇਟਰਾਂ, ਖੰਨਾ-ਨਵਾਂਸ਼ਹਿਰ ਮਾਰਗ ’ਤੇ ਸਥਿਤ ਢਾਬਾ ਮਾਲਕਾਂ ਤੇ ਦੁਕਾਨਦਾਰਾਂ ਨੇ ਮੀਟਿੰਗ ਕੀਤੀ ਜਿਸ ਵਿਚ ਪ੍ਰਸ਼ਾਸਨ ਨੂੰ ਤੁਰੰਤ ਇਸ ਪੁਲ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਉੱਥੇ 10 ਦਿਨਾਂ ਦਾ ਅਲਟੀਮੇਟਮ ਵੀ ਦਿੱਤਾ ਕਿ ਜੇ ਸਰਕਾਰ ਨੇ ਇਸ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਉਹ ਵੱਡਾ ਸੰਘਰਸ਼ ਉਲੀਕਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਸਤਲੁਜ ਦਰਿਆ ’ਤੇ ਬਣਿਆ ਪੁਲ 2006 ਵਿਚ ਸ਼ੁਰੂ ਹੋਇਆ ਸੀ ਅਤੇ ਹੁਣ ਤੱਕ 20 ਸਾਲਾਂ ਵਿਚ ਇਹ ਘੱਟੋ-ਘੱਟੋ 7 ਵਾਰ ਇਸ ਦੀ ਸਲੈਬ ਧਸ ਚੁੱਕੀ ਹੈ ਜਿਸ ਦੀ ਮੁਰੰਮਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਪੌਣੇ 2 ਸਾਲ ਹੋ ਗਏ ਇਸ ਪੁਲ ਦੀ ਸਲੈਬ ਧਸੀ ਨੂੰ ਪਰ ਲੋਕ ਨਿਰਮਾਣ ਵਿਭਾਗ ਵਲੋਂ ਇਸ ਦੀ ਮੁਰੰਮਤ ਕਰਨ ਦੀ ਬਜਾਏ ਵੱਡੇ ਗਾਰਡਰ ਲਗਾ ਕੇ ਕੇਵਲ ਕਾਰਾਂ ਨੂੰ ਲੰਘਣ ਦਿੱਤਾ ਜਾ ਰਿਹਾ ਹੈ ਜਦਕਿ ਵੱਡੇ ਵਾਹਨਾਂ ਲਈ ਆਵਾਜਾਈ ਬੰਦ ਕਰ ਦਿੱਤੀ ਹੈ। ਇਸ ਕਾਰਨ ਕਿਸਾਨ ਅਤੇ ਟਰਾਂਸਪੋਰਟਰ ਪ੍ਰੇਸ਼ਾਨ ਹੋ ਰਹੇ ਹਨ। ਮੀਟਿੰਗ ਉਪਰੰਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਨਵਾਂਸ਼ਹਿਰ ਦੇ ਡੀ ਸੀ ਨੂੰ ਮਿਲ ਕੇ ਪੁਲ ਦੀ ਮੁਰੰਮਤ ਕਰਵਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ।

Advertisement
Advertisement
×