ਵਿਰਾਸਤੀ ਇਮਾਰਤਾਂ ਨੂੰ ਖਿੱਚ ਦਾ ਕੇਂਦਰ ਬਣਾਇਆ ਜਾਵੇ: ਗਿੱਲ : The Tribune India

ਵਿਰਾਸਤੀ ਇਮਾਰਤਾਂ ਨੂੰ ਖਿੱਚ ਦਾ ਕੇਂਦਰ ਬਣਾਇਆ ਜਾਵੇ: ਗਿੱਲ

ਵਿਰਾਸਤੀ ਇਮਾਰਤਾਂ ਨੂੰ ਖਿੱਚ ਦਾ ਕੇਂਦਰ ਬਣਾਇਆ ਜਾਵੇ: ਗਿੱਲ

ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਘੰਟਾ ਘਰ। -ਫੋਟੋ: ਹਿਮਾਂਸ਼ੂ ਮਹਾਜਨ

ਖੇਤਰੀ ਪ੍ਰਤੀਨਿਧ

ਲੁਧਿਆਣਾ, 27 ਸਤੰਬਰ

ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ’ਤੇ ਲੁਧਿਆਣਾ ਦੀਆਂ ਕਈ ਇਤਿਹਾਸਕ ਥਾਵਾਂ ਚੇਤੇ ਆ ਜਾਂਦੀਆਂ ਹਨ। ਇੱਕ ਸਦੀ ਤੋਂ ਵੀ ਪੁਰਾਣਾ ਲੁਧਿਆਣਾ ਦਾ ਘੰਟਾ ਘਰ ਅੱਜ ਆਪਣੀ ਸੋਹਣੀ ਦਿਖ ਕਰ ਕੇ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਮੌਜੂਦਾ ਸਮੇਂ ਇਸ ’ਚ ਲਾਈਆਂ ਗਈਆਂ ਰੰਗ-ਬਿਰੰਗੀਆਂ ਲਾਈਟਾਂ ਇਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੀਆਂ ਹਨ। 1906 ਵਿੱਚ ਸਥਾਪਤ ਕੀਤਾ ਇਹ ਘੰਟਾ ਘਰ ਪੁਰਾਤਨ ਇਮਾਰਤਸਾਜ਼ੀ ਦੀ ਗਵਾਹੀ ਭਰਦਾ ਨਜ਼ਰ ਆ ਰਿਹਾ ਹੈ।

ਪੰਜਾਬੀ ਲੋਕ ਵਿਰਾਸਤ ਅਕਾਡਮੀ ਤੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਰਾਏਕੋਟ ਬੱਸੀਆਂ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਕਿਹਾ ਕਿ ਪੰਜਾਬ ਦੀਆਂ ਵਿਰਾਸਤੀ ਇਮਾਰਤਾਂ ਨੂੰ ਯਾਤਰੂ ਦਿਸਚਸਪੀ ਦਾ ਕੇਂਦਰ ਬਣਾਇਆ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਸਿਰਫ਼ ਲੁਧਿਆਣਾ ਨੂੰ ਹੀ ਵਿਕਸਤ ਕਰਨਾ ਹੋਵੇ ਤਾਂ ਦੋ ਸਰਕਟ ਬਣ ਸਕਦੇ ਹਨ। ਇੱਕ ਸਰਕਟ ਸ਼ਹੀਦ ਸੁਖਦੇਵ ਦੇ ਨੌਘਰਾ ਸਥਿਤ ਜਨਮ ਸਥਾਨ ਲੁਧਿਆਣਾ ਤੋਂ ਸ਼ੁਰੂ ਕਰ ਕੇ ਪੱਖੋਵਾਲ ਰੋਡ ਰਾਹੀਂ ਭਾਈ ਸਾਹਿਬ ਭਾਈ ਰਣਧੀਰ ਸਿੰਘ ਦੇ ਜਨਮ ਸਥਾਨ ਨਾਰੰਗਵਾਲ ਰਾਹੀਂ ਹੁੰਦੇ ਹੋਏ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਸਥਾਨ ਪਿੰਚ ਸਰਾਭਾ ਦੇ ਦਰਸ਼ਨ ਕਰਨ ਉਪਰੰਤ ਰਾਏਕੋਟ ਪੁੱਜਿਆ ਜਾ ਸਕਦਾ ਹੈ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਇੱਕ ਹਫ਼ਤਾ ਮੁਸਲਮਾਨ ਰਾਜਪੂਤ ਹਾਕਮ ਰਾਏ ਕੱਲ੍ਹਾ ਜੀ ਪਾਸ ਠਹਿਰੇ ਸਨ।

ਉਨ੍ਹਾਂ ਕਿਹਾ ਕਿ ਇੱਥੋਂ ਨਿਕਲ ਕੇ ਜਗਰਾਉਂ ਰੋਡ ਸਥਿਤ ਬੱਸੀਆਂ ਸੀਲੋਆਣੀ ਦੀ ਹੱਦ ’ਤੇ ਮਹਾਰਾਜਾ ਦਲੀਪ ਸਿੰਘ ਜੀ ਦੀ ਯਾਦਗਾਰ ਵੇਖੀ ਜਾ ਸਕਦੀ ਹੈ। ਇਸੇ ਸਥਾਨ ’ਤੇ ਬਾਲ ਅਵਸਥਾ ਵਾਲੇ ਆਖ਼ਰੀ ਸਿੱਖ ਮਹਾਰਾਜਾ ਦਲੀਪ ਸਿੰਘ ਨੇ ਵਲਾਇਤ ਜਾਣ ਲੱਗਿਆਂ ਆਖ਼ਰੀ ਰਾਤ ਕੱਟੀ ਸੀ। ਇਹ ਰਮਣੀਕ ਸਥਾਨ ਸੈਰ ਸਪਾਟੇ ਪੱਖੋਂ ਮਾਲਵੇ ਦਾ ਪ੍ਰਮੁੱਖ ਕੇਂਦਰ ਬਣ ਚੁੱਕਾ ਹੈ।

ਇਸ ਸਥਾਨ ਤੋਂ ਅੱਗੇ ਗੁਰਦੁਆਰਾ ਮਹਿਦੇਆਣਾ ਸਾਹਿਬ ਰਾਹੀਂ ਹੋ ਕੇ ਲਾਲਾ ਲਾਜਪਤ ਰਾਏ ਜੀ ਦੇ ਜੱਦੀ ਘਰ ਦੇ ਦਰਸ਼ਨ ਕੀਤੇ ਜਾ ਸਕਦੇ ਹਨ। ਪ੍ਰੋ. ਗਿੱਲ ਨੇ ਕਿਹਾ ਕਿ ਦੂਜਾ ਸਰਕਟ ਚਮਕੌਰ ਸਾਹਿਬ, ਮਾਛੀਵਾੜਾ, ਕਿਲ੍ਹਾ ਰਾਏਪੁਰ ਤੇ ਆਲਮਗੀਰ ਬਣ ਸਕਦਾ ਹੈ ਜੋ ਸਿੱਖ ਇਤਿਹਾਸ ਤੇ ਖੇਡ ਜਗਤ ਦੀ ਵਿਰਾਸਤ ਤੋਂ ਯਾਤਰੂਆਂ ਨੂੰ ਪੰਜਾਬ ਨਾਲ ਜੋੜ ਸਕਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All