ਹਾਕੀ ਕਲੱਬ ਸਮਰਾਲਾ ਨੇ ਬੱਚਿਆਂ ਦੀ ਫੀਸ ਭਰੀ
ਹਾਕੀ ਕਲੱਬ ਸਮਰਾਲਾ ਨੇ ਲੋੜਵੰਦ ਵਿਦਿਆਰਥਣਾਂ ਦੀਆਂ ਫੀਸਾਂ ਭਰਨ ਦਾ ਉਪਰਾਲਾ ਕਰਦਿਆਂ ਅੱਜ ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੇਦੀ ਨੇ ਸਥਾਨਕ ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੈਨੇਜਮੈਂਟ ਅਤੇ ਪ੍ਰਿੰਸੀਪਲ ਨੂੰ ਲੋੜਵੰਦ ਵਿਦਿਆਥਣਾਂ ਦੀ ਫੀਸ ਲਈ 11 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਦੱਸਿਆ ਕਿ ਸਾਡੀ ਸੰਸਥਾ ਇਲਾਕੇ ਦੇ ਸਰਕਾਰੀ ਸਕੂਲਾਂ ਦੀਆਂ ਲੋੜਵੰਦ ਹੁਸ਼ਿਆਰ ਲੜਕੀਆਂ ਦੀ ਫੀਸ ਭਰਨ ਦਾ ਕਾਰਜ ਪਿਛਲੇ ਕਈ ਸਾਲਾਂ ਤੋਂ ਨਿਭਾਅ ਰਹੀ ਹੈ ਅਤੇ ਅੱਗੇ ਵੀ ਇਹ ਸੇਵਾ ਨਿਰੰਤਰ ਜਾਰੀ ਰਹੇਗੀ।
ਇਸ ਮੌਕੇ ਸਕੂਲ ਮੈਨੇਜਮੈਂਟ ਵੱਲੋਂ ਆੜ੍ਹਤੀ ਗੁਰਨਾਮ ਸਿੰਘ ਨਾਗਰਾ ਅਤੇ ਪ੍ਰਿੰਸੀਪਲ ਦਵਿੰਦਰ ਸਿੰਘ ਵੱਲੋਂ ਹਾਕੀ ਕਲੱਬ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਹਾਕੀ ਕਲੱਬ ਸਮਰਾਲਾ ਵਰਗੀਆਂ ਸੰਸਥਾਵਾਂ ਸਮਾਜ ਲਈ ਵਰਦਾਨ ਹੁੰਦੀਆਂ ਹਨ, ਜੋ ਧੀਆਂ ਦੀ ਪੜ੍ਹਾਈ ਲਈ ਵਿਸ਼ੇਸ਼ ਕਾਰਜ ਕਰ ਰਹੀਆਂ ਹਨ। ਇਸ ਮੌਕੇ ਸੰਸਥਾ ਦੇ ਜਨਰਲ ਸਕੱਤਰ ਅੰਮ੍ਰਿਤਪਾਲ ਸਮਰਾਲਾ, ਗੁਰਮੁੱਖ ਦੀਪ, ਕਲਰਕ ਗੁਰਨਮਾ ਸਿੰਘ, ਕਮਲਜੀਤ ਕੌਰ, ਕਾਜਲ ਆਨੰਦ, ਅਮਨਦੀਪ ਕੌਰ ਵੀ ਹਾਜ਼ਰ ਸਨ।