ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੰਪਿਊਟਰ ਅਧਿਆਪਕ ਵੈੱਲਫੇਅਰ ਸੁਸਾਇਟੀ ਵੱਲੋਂ ਸਨਮਾਨ ਸਮਾਗਮ

ਕੰਪਿਊਟਰ ਅਧਿਆਪਕ ਵੈੱਲਫੇਅਰ ਸੁਸਾਇਟੀ ਵੱਲੋਂ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਕੁਲਾਰ ਦੀ ਅਗਵਾਈ ਹੇਠ ਅੱਜ ਇੱਥੇ ਕਰਵਾਏ ਇੱਕ ਸਮਾਗਮ ਵਿੱਚ 15 ਬਲਾਕਾਂ ਵਿੱਚੋਂ ਮੈਟ੍ਰਿਕ ਪ੍ਰੀਖਿਆ 2024-25 ਵਿੱਚ ਹਰੇਕ ਬਲਾਕ ਵਿੱਚੋਂ ਪਹਿਲੀਆਂ ਪੁਜੀਸ਼ਨਾਂ ਤੇ ਆਉਣ ਵਾਲੇ 45 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ...
ਕੰਪਿਊਟਰ ਅਧਿਆਪਕ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ ਕੀਤੇ ਵਿਦਿਆਰਥੀ ਅਤੇ ਅਧਿਆਪਕ ਅਹਿਮ ਸ਼ਖਸੀਅਤਾਂ ਨਾਲ। ਫੋਟੋ: ਬਸਰਾ
Advertisement

ਕੰਪਿਊਟਰ ਅਧਿਆਪਕ ਵੈੱਲਫੇਅਰ ਸੁਸਾਇਟੀ ਵੱਲੋਂ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਕੁਲਾਰ ਦੀ ਅਗਵਾਈ ਹੇਠ ਅੱਜ ਇੱਥੇ ਕਰਵਾਏ ਇੱਕ ਸਮਾਗਮ ਵਿੱਚ 15 ਬਲਾਕਾਂ ਵਿੱਚੋਂ ਮੈਟ੍ਰਿਕ ਪ੍ਰੀਖਿਆ 2024-25 ਵਿੱਚ ਹਰੇਕ ਬਲਾਕ ਵਿੱਚੋਂ ਪਹਿਲੀਆਂ ਪੁਜੀਸ਼ਨਾਂ ਤੇ ਆਉਣ ਵਾਲੇ 45 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇੰਨਾਂ ਤੋਂ ਇਲਾਵਾ 45 ਕੰਪਿਊਟਰ ਅਧਿਆਪਕਾਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਸਮਾਗਮ ਵਿੱਚ ਏਸੀਏ ਗਲਾਡਾ ਓਜਸਵੀ ਅਲੰਕਾਰ ਅਤੇ ਡੀਈਓ ਸੈਕੰਡਰੀ ਡਿੰਪਲ ਮਦਾਨ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਮੁੱਖ ਮਹਿਮਾਨ ਸ਼੍ਰੀ ਓਜਸਵੀ ਅਲੰਕਾਰ ਅਤੇ ਡੀਈਓ ਡਿੰਪਲ ਮਦਾਨ ਨੇ ਦਸਵੀਂ ਦੀ ਪ੍ਰੀਖਿਆ ਵਿੱਚੋਂ ਪਹਿਲੀ ਪੁਜੀਸ਼ਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ 3100, ਦੂਜੀ ਪੁਜਸ਼ਨ ਵਾਲਿਆਂ ਨੂੰ 2100 ਅਤੇ ਤੀਜੀ ਪੁਜੀਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ 1100 ਰੁਪਏ ਦੇ ਨਕਦ ਇਨਾਮ, ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। ਦੋਵੇਂ ਸ਼ਖਸੀਅਤਾਂ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸਤਵਿੰਦਰ ਸਿੰਘ ਨੇ ਬਾਖੂਬੀ ਨਿਭਾਈ। ਸਮਾਗਮ ਵਿੱਚ ‘ਦਾ ਰੈੱਡ ਫਾਊਂਡੇਸ਼ਨ’ ਦੇ ਚੇਅਰਮੈਨ ਬਲਰਾਮ ਸ਼ਰਮਾ, ਪ੍ਰਧਾਨ ਨਿਪੁਨ ਸ਼ਰਮਾ, ਵਿੰਗਸ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਸਤਿੰਦਰਪਾਲ ਸਿੰਘ, ਨੈਸ਼ਨਲ ਐਵਾਰਡੀ ਅੰਮ੍ਰਿਤਪਾਲ ਸਿੰਘ ਪਾਲੀ, ਸੁਪਰਡੈਂਟ ਮਨਪ੍ਰੀਤ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਸੁਸਾਇਟੀ ਦੇ ਜਨਰਲ ਸਕੱਤਰ ਰੰਜਨ ਭਨੋਟ ਨੇ 2017 ਵਿੱਚ ਬਣੀ ਸੁਸਾਇਟੀ ਵੱਲੋਂ ਸਮਾਜਿਕ ਅਤੇ ਕੰਪਿਊਟਰ ਅਧਿਆਪਕਾਂ ਦੀ ਭਲਾਈ ਲਈ ਕੀਤੇ ਕੰਮਾਂ ਦਾ ਵੇਰਵਾ ਸਾਂਝਾ ਕੀਤਾ। ਇਸ ਮੌਕੇ ਸ਼੍ਰੀ ਅਲੰਕਾਰ ਅਤੇ ਮੈਡਮ ਮਦਾਨ ਨੂੰ ਵੀ ਸੁਸਾਇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਉਕਤ ਤੋਂ ਇਲਾਵਾ ਕੁਲਵੰਤ ਸਿੰਘ ਪੰਡੋਰੀ, ਹਰਜਿੰਦਰ ਸਿੰਘ, ਗੁਰਜੋਤ ਸਿੰਘ ਔਜਲਾ, ਗੁਰਮਤਪਾਲ ਸਿੰਘ, ਨਵੀਨ ਸ੍ਰੀਵਾਸਤਵ, ਪ੍ਰੀਤ ਮੋਹਿੰਦਰ ਸਿੰਘ, ਕਰਨ ਕੁਮਾਰ, ਮੱਖਣ ਸਿੰਘ, ਹਰਜੀਤ ਸਿੰਘ ਮਾਂਗਟ, ਗਗਨਪ੍ਰੀਤ ਸਿੰਘ, ਹਰਪ੍ਰੀਤ ਕੌਰ, ਰਚਨਾ, ਅਰੁਨ ਕੁਮਾਰ, ਪ੍ਰਵੀਨ ਕੁਮਾਰ ਅਤੇ ਵੱਖ ਵੱਖ ਸਕੂਲਾਂ ਤੋਂ ਆਏ ਹੋਰ ਅਧਿਆਪਕ ਹਾਜ਼ਰ ਸਨ।

Advertisement

Advertisement