ਪਾਇਲ: ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਸਤਿੰਦਰਦੀਪ ਕੌਰ ਮਾਂਗਟ ਦਾ ਕਰੋਨਾ ਦੌਰਾਨ ਨਿਭਾਈਆਂ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਸੌਂਪਦੇ ਹੋਏ ਕਿਹਾ ਕਿ ਇਨ੍ਹਾਂ ਵੱਲੋਂ ਸਮਾਜ ਦੇ ਖੇਤਰ ਵਿੱਚ ਕਰੋਨਾ ਕਾਲ ਦੌਰਾਨ ਅਹਿਮ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕੇ ਸਤਿੰਦਰਦੀਪ ਕੌਰ ਮਾਂਗਟ ਵੱਲੋਂ ਸਮੇਂ ਸਮੇਂ ਤੇ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮ ਸ਼ਲਾਘਾਯੋਗ ਹਨ। ਸਤਿੰਦਰ ਕੌਰ ਮਾਂਗਟ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਸਨਮਾਨ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਹੋਰ ਉਤਸ਼ਾਹ ਮਿਲੇਗਾ। ਇਸ ਮੌਕੇ ਉਨ੍ਹਾਂ ਨੂੰ ਸਨਮਾਨ ਪੱਤਰ ਦੇ ਨਾਲ ਇਕ ਸਨਮਾਨ ਚਿੰਨ੍ਹ ਵੀ ਦਿੱਤਾ ਗਿਆ। -ਪੱਤਰ ਪ੍ਰੇਰਕ