ਲੁਧਿਆਣਾ: ਭਾਰਤ ਦੇ ਮਨਿਸਟਰੀ ਆਫ ਸਕਿੱਲ ਡਿਵੈਲਪਮੈਂਟ ਆਦਾਰੇ ਦੇ ਲੁਧਿਆਣਾ ਸਥਿਤ ਖੇਤਰੀ ਦਫਤਰ ਏਟੀਆਈ ਵਿੱਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਆਲ ਇੰਡੀਆ ਟਰੇਡ ਟੈਸਟ-2020 ਵਿੱਚੋਂ ਪੰਜਾਬ ਵਿੱਚੋਂ ਪਹਿਲੇ ਸਥਾਨ ’ਤੇ ਰਹਿਣ ਵਾਲੇ ਬੇਅੰਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਨਿਰਦੇਸ਼ਾਲਿਆ ਪੰਜਾਬ ਦੀ ਵਧੀਕ ਨਿਰਦੇਸ਼ਕ ਦਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਬੇਅੰਤ ਸਿੰਘ ਨੂੰ ਸਰਟੀਫਿਕੇਟ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਪ ਨਿਰਦੇਸ਼ਕ ਮਨਿੰਦਰ ਪਾਲ ਸਿੰਘ, ਫਾਜ਼ਿਲਕਾ ਦੇ ਪ੍ਰਿੰਸੀਪਲ ਹਰਦੀਪ ਸ਼ਰਮਾ ਆਦਿ ਵੀ ਹਾਜ਼ਰ ਸਨ। ਬੇਅੰਤ ਸਿੰਘ ਨੇ 97.43 ਫੀਸਦ ਅੰਕ ਹਾਸਲ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। -ਖੇੇਤਰੀ ਪ੍ਰਤੀਨਿਧ