ਖੰਨਾ: ਸਿੱਖਿਆ ਖੇਤਰ ਵਿਚ ਚੰਗੀਆਂ ਸੇਵਾਵਾਂ ਨਿਭਾਉਣ ਉਪਰੰਤ ਸੇਵਾਮੁਕਤ ਹੋਏ ਇੱਥੋਂ ਦੀ ਹੈੱਡ ਅਧਿਆਪਕ ਜਸਵੰਤ ਕੌਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕਰਵਾਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜਸਵੰਤ ਕੌਰ ਨੇ ਤਨਦੇਹੀ ਨਾਲ ਡਿਊਟੀ ਨਿਭਾਈ। ਉਹ ਕਰੋਨਾ ਕਾਲ ਦੌਰਾਨ ਸੜਕਾਂ ਕਿਨਾਰੇ ਰਹਿਣ ਵਾਲੇ ਲੋੜਵੰਦ ਲੋਕਾਂ ਲਈ ਰੋਜ਼ਾਨਾ ਭੋਜਨ ਤਿਆਰ ਕਰਦੇ ਰਹੇ। ਜਸਵੰਤ ਕੌਰ ਨੇ ਸਨਮਾਨ ਲਈ ਮੁੱਖ ਮੰਤਰੀ ਚੰਨੀ ਅਤੇ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਸਮੇਤ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮਾਜ ਸੇਵੀ ਸ਼ਸ਼ੀ ਵਰਧਨ ਅਤੇ ਸੁਖਵੰਤ ਸਿੰਘ ਟਿੱਲੂ ਨੇ ਕਿਹਾ ਕਿ ਇਸ ਸਨਮਾਨ ਨਾਲ ਸਾਡੇ ਸ਼ਹਿਰ ਦਾ ਮਾਣ ਵਧਿਆ ਹੈ। -ਨਿੱਜੀ ਪੱਤਰ ਪ੍ਰੇਰਕ