ਲੁਧਿਆਣਾ: ਹਲਕਾ ਪੂਰਬੀ ਵਿੱਚ ਕਰੋਨਾ ਮਹਾਮਾਰੀ ਦੌਰਾਨ ਲੋਕਾਂ ਦੀ ਸੇਵਾ ਕਰਨ ਵਾਲੇ ਆਜ਼ਾਦ ਯੂਥ ਕਲੱਬ ਦੇ ਪ੍ਰਧਾਨ ਦੀਪੂ ਮਹਿਰਾ ਤੇ ਮੈਂਬਰਾਂ ਨਾਲ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਉਨ੍ਹਾਂ ਦੇ ਦਫ਼ਤਰ ਵਿਚ ਅੱਜ ਮਿਟਿੰਗ ਹੋਈ। ਸ੍ਰੀ ਗਰੇਵਾਲ ਨੇ ਦੱਸਿਆ ਇਸ ਮੀਟਿੰਗ ਦੌਰਾਨ ਵਰੁਣ ਕੁਮਾਰ ਨੂੰ ਕਲੱਬ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਕਲੱਬ ਦੇ ਸਾਰੇ ਮੈਂਬਰਾਂ ਵੱਲੋਂ ਸਮਾਜ ਭਲਾਈ ਵਿਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੀ ਗਰੇਵਾਲ ਨੇ ਮੈਂਬਰਾਂ ਨੂੰ ਪਹਿਲਾਂ ਤੋਂ ਵੀ ਵਧ ਉਤਸ਼ਾਹ ਨਾਲ ਸੇਵਾ ਕਰਨ ਲਈ ਪ੍ਰੇਰਿਤ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਤ ਕੀਤਾ। -ਖੇਤਰੀ ਪ੍ਰਤੀਨਿਧ