ਖੰਨਾ: ਇੱਥੋਂ ਦੇ ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ ਮੈਂਬਰਾਂ ਦੀ ਇਕੱਤਰਤਾ ਕ੍ਰਿਸ਼ਨ ਲਾਲ ਦੀ ਪ੍ਰਧਾਨਗੀ ਹੇਠਾਂ ਹੋਈ। ਇਸ ਮੌਕੇ ਹਲਕਾ ਖੰਨਾ ਤੋਂ ਜਿੱਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦਿਆਂ ਫੈਡਰੇਸ਼ਨ ਅਹੁਦੇਦਾਰਾਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ। ਇਸ ਮੌਕੇ ਮੁਲਾਜ਼ਮਾਂ ਦੀਆਂ ਮੰਗਾਂ ਮਸਲਿਆਂ, ਸਟਾਫ਼ ਦੀ ਘਾਟ, ਬਿਜਲੀ ਸੰਚਾਰੂ ਢੰਗ ਨਾਲ ਚਲਾਉਣ ਪ੍ਰਤੀ ਜਾਣੂੰ ਕਰਵਾਇਆ। ਵਿਧਾਇਕ ਸੌਂਦ ਨੇ ਬਿਜਲੀ ਮੁਲਾਜ਼ਮਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਹਲਕੇ ਦੀ ਬਿਹਤਰੀ ਲਈ ਕੰਮ ਨੂੰ ਵਧੀਆਂ ਢੰਗ ਨਾਲ ਚਲਾਇਆ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ