DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਜਪਾ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਜਤਿੰਦਰ ਮਿੱਤਲ, ਅਨਿਲ ਸਰੀਨ, ਰਜਨੀਸ਼ ਧੀਮਾਨ ਅਤੇ ਗੁਰਦੇਵ ਸ਼ਰਮਾ ਦੇਬੀ ਨੂੰ ਸਨਮਾਨਿਤ ਕੀਤਾ

  • fb
  • twitter
  • whatsapp
  • whatsapp
featured-img featured-img
ਰਜਨੀਸ਼ ਧੀਮਾਨ ਦਾ ਸਨਮਾਨ ਕਰਦੇ ਹੋਏ ਸੁਨੀਲ ਮੋਦਗਿਲ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਦੀ ਅਗਵਾਈ ਹੇਠ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿੱਚ ਸਮਾਗਮ ਕੀਤਾ ਗਿਆ, ਜਿਸ ਵਿੱਚ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ, ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਰਜਨੀਸ਼ ਧੀਮਾਨ ਅਤੇ ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੂੰ ਸੁਨੀਲ ਮੋਦਗਿਲ ਨੇ ਸਾਥੀਆਂ ਸਮੇਤ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਤਜਰਬੇਕਾਰ ਅਤੇ ਸਮਰਪਿਤ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪਣਾ ਸੰਗਠਨ ਦੀ ਕਾਰਜ-ਪ੍ਰਣਾਲੀ ਅਤੇ ਵਰਕਰਾਂ ਪ੍ਰਤੀ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਸੀਨੀਅਰ ਆਗੂਆਂ ਦੇ ਤਜ਼ਰਬੇ ਅਤੇ ਅਗਵਾਈ ਨਾਲ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ ਅਤੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ, ਬੂਥ ਪੱਧਰ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਪੂਰੀ ਨਿਸ਼ਠਾ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੁ ਆ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਸਰਕਾਰ ਦਾ ਗਠਨ ਕਰਨ ਲਈ ਰਾਹ ਪੱਧਰਾ ਕੀਤਾ ਜਾ ਸਕੇ। ਇਸ ਮੌਕੇ ਸਨਮਾਨਿਤ ਅਹੁਦੇਦਾਰਾਂ ਨੇ ਵੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਨਰਿੰਦਰ ਸਿੰਘ ਮੱਲੀ, ਯਸ਼ਪਾਲ ਜਨੋਤਰਾ, ਮਹੇਸ਼ ਸ਼ਰਮਾ, ਡਾ. ਨਿਰਮਲ ਨੱਯਰ, ਹਰਸ਼ ਸ਼ਰਮਾ, ਅਸ਼ਵਨੀ ਟੰਡਨ, ਸੁਮਿਤ ਟੰਡਨ, ਕੌਂਸਲਰ ਦਲ ਦੀ ਆਗੂ ਪੂਨਮ ਰਤੜਾ, ਮਹਿਲਾ ਮੋਰਚਾ ਪ੍ਰਧਾਨ ਸ਼ੀਨੂ ਚੁੱਘ, ਗੁਰਦੀਪ ਸਿੰਘ ਨੀਟੂ, ਡਾ. ਸਤੀਸ਼ ਕੁਮਾਰ ਆਦਿ ਹਾਜ਼ਰ ਸਨ।

Advertisement
Advertisement
×