ਚੀਮਨਾ-ਗਾਲਿਬ ਕਲਾਂ ’ਚ ਉਮੀਦਵਾਰਾਂ ਦਾ ਸਨਮਾਨ
ਅਕਾਲੀ ਦਲ ਵੱਲੋਂ ਵੋਟਰਾਂ ਨਾਲ ਰਾਬਤਾ
Advertisement
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦਾ ਪ੍ਰਚਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਲਕੇ ਦੇ ਪਿੰਡ ਚੀਮਨਾ ਅਤੇ ਗਾਲਿਬ ਕਲਾਂ ਵਿੱਚ ਭਰਵੇਂ ਇਕੱਠ ਕਰਦਿਆਂ ਵੋਟਰਾਂ ਨਾਲ ਰਾਬਤਾ ਕੀਤਾ ਹੈ। ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਐੱਸ ਆਰ ਕਲੇਰ, ਲੁਧਿਆਣਾ (ਦਿਹਾਤੀ) ਪ੍ਰਧਾਨ ਚੰਦ ਸਿੰਘ ਡੱਲਾ, ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੋਵਾਂ ਥਾਵਾਂ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੱਤਾਧਾਰੀ ਧਿਰ ਨੂੰ ਆੜੇ ਹੱਥੀਂ ਲੈਦਿਆਂ ਆਖਿਆ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਝੂਠੇ ਵਾਅਦਿਆਂ ਕਾਰਨ ਮੁੱਢੋਂ ਨਕਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਆਪ ਜਿਹੜੇ ਜੋਸ਼ ਨਾਲ ਲੋਕਾਂ ਨੇ ਸੱਤਾ ’ਤੇ ਬਿਠਾਈ ਸੀ ਹੁਣ ਉਸ ਤੋਂ ਦੁੱਗਣੀ ਰਫ਼ਤਾਰ ਨਾਲ ਹੇਠਾਂ ਉਤਾਰਨ ਲਈ ਕਾਹਲੇ ਹਨ। ਇਸ ਮੌਕੇ ਦੀਦਾਰ ਸਿੰਘ ਮਲਕ ਉਮੀਦਵਾਰ ਜ਼ਿਲ੍ਹਾ ਪਰਿਸ਼ਦ ਦਾ ਪਿੰਡ ਗਾਲਿਬ ਕਲਾਂ ਦੇ ਤੱਤਕਾਲੀ ਮੈਂਬਰ ਪ੍ਰਿਤਪਾਲ ਸਿੰਘ ਦੇ ਘਰ ਸਨਮਾਨ ਕੀਤਾ ਗਿਆ। ਪਿੰਡ ਚੀਮਨਾ ਦੇ ਲੋਕਾਂ ਨੇ ਅਕਾਲੀ ਦਲ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਉਣ ਦਾ ਵਾਅਦਾ ਕੀਤਾ।
Advertisement
Advertisement
