ਲੁਧਿਆਣਾ: ਗੁਰੂ ਨਾਨਕ ਭਵਨ ਵਿੱਚ ਬਜ਼ੁਰਗ ਦਿਵਸ ਸਬੰਧੀ ਕਰਵਾਏ ਸਮਾਗਮ ਵਿੱਚ ਵਧੀਆ ਪੇਸ਼ਕਾਰੀ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਤੋਂ ਕਲਾਂ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਸੂਬਾ ਪੱਧਰੀ ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ‘ਬਜ਼ੁਰਗਾਂ ਦਾ ਥੀਮ’ ਲੈ ਕਿ ਗਿੱਧੇ ਦੀ ਪੇਸ਼ਕਾਰੀ ਕੀਤੀ। ਇਨ੍ਹਾਂ ਬੱਚਿਆਂ ਨੂੰ ਸਕੂਲ ਦੀ ਪੰਜਾਬੀ ਲੈਕਚਰਾਰ ਅਮਨਦੀਪ ਕੌਰ ਬਰਾੜ ਅਤੇ ਐੱਸਐੱਸ ਅਧਿਆਪਕਾ ਪ੍ਰਵੀਨ ਕੌਰ ਅਤੇ ਸੰਗੀਤ ਅਧਿਆਪਕ ਅਨਵਰ ਮਸੀਹ ਨੇ ਤਿਆਰੀ ਕਰਵਾਈ। ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀਆਂ ਵਧੀਆ ਪੇਸ਼ਕਾਰੀ ਤੋਂ ਖੁਸ਼ ਹੋ ਕੇ ਸਮਾਗਮ ਵਿੱਚ ਪਹੁੰਚੇ ਕੈਬਨਿਟ ਮੰਤਰੀ ਡਾ. ਬਲਬੀਰ ਕੌਰ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ। -ਖੇਤਰੀ ਪ੍ਰਤੀਨਿਧ