ਲੁਧਿਆਣਾ: ਪੀਏਯੂ ਐਂਪਲਾਈਜ਼ ਫੈਡਰੇਸ਼ਨ ਦੇ ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਦੀ ਸੇਵਾ ਮੁਕਤੀ ’ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਸਮਾਗਮ ਕਰਵਾਏ ਗਏ। ਇਸ ਤਹਿਤ ਸਮਾਗਮ ਫੈਡਰੇਸ਼ਨ ਵੱਲੋਂ ਵੀਟ ਆਡੀਟੋਰੀਅਮ ਵਿੱਚ ਕਰਵਾਇਆ ਗਿਆ। ਪ੍ਰਵੀਨ ਕੁਮਾਰ ਨੇ ਆਏ ਪਤਵੰਤਿਆਂ ਨੂੰ ਨਿੱਘੀ ਜੀ ਆਇਆਂ ਆਖੀ। ਸਮਾਗਮ ਵਿੱਚ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਮੁੰਡੀ ਸ਼ਾਮਿਲ ਹੋਏ। ਇਸ ਮੌਕੇ ਅਨਰਿੰਦਰ ਕੁਮਾਰ ਗੋਲੀ, ਚਰਨਜੀਵ ਸ਼ਰਮਾ, ਬਿੱਕਰ ਸਿੰਘ ਕਲਸੀ, ਸਰਬਜੀਤ ਸਿੰਘ ਸਹੋਤਾ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ ਖੰਟ, ਅਵਤਾਰ ਸਿੰਘ ਗੁਰਮ ਆਦਿ ਨੇ ਸ਼੍ਰੀ ਸੰਧੂ ਵੱਲੋਂ ਫੈਡਰੇਸ਼ਨ ਵਿੱਚ ਪਾਏ ਯੋਗਦਾਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਤੋਂ ਮੁਲਾਜ਼ਮਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸੀਨੀਅਰ ਮੈਂਬਰਾਂ ਨੇ ਸੰਧੂ ਨੂੰ ਸਨਮਾਨਿਤ ਕੀਤਾ। ਇਸੇ ਤਰ੍ਹਾਂ ਪੀਏਯੂ ਇੰਪਲਾਈਜ਼ ਯੂਨੀਅਨ ਦੀ ਐਗਜੈਕਟਿਵ ਕੌਂਸਲ ਵੱਲੋਂ ਵੀ ਸੰਧੂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ, ਜਨਰਲ ਸਕੱਤਰ ਮਨਮੋਹਨ ਸਿੰਘ ਅਤੇ ਪੀਏਯੂ ਫੌਰਥ ਕਲਾਸ ਵਰਕਰਜ਼ ਯੂਨੀਅਨ ਦੇ ਪ੍ਰਧਾਨ ਬਰਿੰਦਰ ਪੰਡੋਰੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ