ਸਮਰਾਲਾ (ਡੀਪੀਐੱਸ ਬੱਤਰਾ): ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਅੰਡਰ 17 ਫੁਟਬਾਲ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਟੀਮ ਅਤੇ ਕੋਚ ਗੁਰਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਕੂਲ ਵਿੱਚ ਪਹੁੰਚਣ ’ਤੇ ਟੀਮ ਦੇ ਖਿਡਾਰੀਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਗੁਰਮੋਹਨ ਸਿੰਘ ਵਾਲੀਆ ਵੀ ਹਾਜ਼ਰ ਸਨ।