ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਅਗਸਤ
ਗ਼ਦਰੀ ਬਾਬਾ ਗੁਰਮੁਖ ਸਿੰਘ ਯਾਦਗਾਰ ਕਮੇਟੀ ਲਲਤੋਂ ਖੁਰਦ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਤੋਂ ਕਲਾਂ ਦੀਆਂ ਸਾਰੀਆਂ ਜਮਾਤਾਂ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਮੇਟੀ ਦੇ ਪ੍ਰਧਾਨ ਜ਼ੋਰਾ ਸਿੰਘ, ਮਾਸਟਰ ਜਸਦੇਵ ਸਿੰਘ ਲਲਤੋਂ ਤੇ ਸਕੂਲ ਪ੍ਰਿੰਸੀਪਲ ਪ੍ਰਦੀਪ ਕੁਮਾਰ ਨੇ ਕੀਤੀ। ਬਿੰਦੂ ਬਾਲਾ ਨੇ ਸਟੇਜ ਸਕੱਤਰ ਦੀ ਭੁਮਿਕਾ ਨਿਭਾਈ।
ਮਾਸਟਰ ਲਲਤੋਂ ਨੇ ਗ਼ਦਰੀ ਬਾਬਾ ਗੁਰਮੁਖ ਸਿੰਘ ਲਲਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੌਰਾਨ ਵੱਖ ਵੱਖ ਜਮਾਤਾਂ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਟਰਾਫੀਆਂ ਤਕਸੀਮ ਕੀਤੀਆਂ ਗਈਆਂ। ਮਰਹੂਮ ਜਸਵੰਤ ਸਿੰਘ ਕੈਨੇਡਾ ਵਾਲੇ ਦੇ ਪਰਿਵਾਰ ਵੱਲੋਂ 27 ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਦੀਆਂ ਸਾਰੇ ਸਾਲ ਦੀਆਂ ਸਕੂਲ ਫੀਸਾਂ ਵਾਸਤੇ 27 ਹਜ਼ਾਰ ਰੁਪਏ ਦੀ ਨਗਦ ਮਦਦ ਕੀਤੀ ਗਈ। ਸਕੂਲ ਪ੍ਰਿੰਸੀਪਲ ਪ੍ਰਦੀਪ ਕੁਮਾਰ ਨੇ ਗ਼ਦਰੀ ਬਾਬਾ ਗੁਰਮੁਖ ਸਿੰਘ ਯਾਦਗਾਰ ਕਮੇਟੀ ਅਤੇ ਦਾਨੀ ਪਰਿਵਾਰ ਦਾ ਧੰਨਵਾਦ ਕੀਤਾ।