ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਖੇਤਰੀ ਪ੍ਰਤੀਨਿਧ ਲੁਧਿਆਣਾ, 24 ਮਾਰਚ ਨੰਨ੍ਹੇ ਕਦਮ ਸਕੂਲ ਵਿੱਚ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ਼ਮੀਤ ਸਿੰਘ ਅਕੈਡਮੀ ਵਿੱਚ ਕਰਵਾਏ ਸਮਾਗਮ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸ੍ਰੀ ਸਿੱਧੂ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਦੀ...
ਹੋਣਹਾਰ ਬੱਚਿਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ ਕੁਲਵੰਤ ਸਿੱਧੂ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 24 ਮਾਰਚ

Advertisement

ਨੰਨ੍ਹੇ ਕਦਮ ਸਕੂਲ ਵਿੱਚ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ਼ਮੀਤ ਸਿੰਘ ਅਕੈਡਮੀ ਵਿੱਚ ਕਰਵਾਏ ਸਮਾਗਮ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸ੍ਰੀ ਸਿੱਧੂ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਦੀ ਨੀਂਹ ਪੱਕੀ ਹੋਵੇਗੀ ਤਾਂ ਉਹ ਜੀਵਨ ਵਿੱਚ ਕਦੇ ਹਾਰ ਨਹੀਂ ਮੰਨਣਗੇ। ਇਸ ਮੌਕੇ ਉਨ੍ਹਾਂ ਨੇ ਦੇਸ਼ ਲਈ ਸ਼ਹਾਦਤਾਂ ਦੇਣ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਵੀ ਯਾਦ ਕੀਤਾ। ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਡੀਸੀਪੀਓ ਰਿਤੂ ਸੂਦ ਨੇ ਵੀ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਤੋਂ ਪਹਿਲਾਂ ਪ੍ਰੋਗਰਾਮ ਦੀ ਸ਼ੁਰੂਆਤ ਅਧਿਆਪਕ ਸ਼ਾਲੂ, ਆਰਤੀ ਅਤੇ ਸੋਨੀਆ ਦੁਆਰਾ ਗਣੇਸ਼ ਵੰਦਨਾ ਦੀ ਪੇਸ਼ਕਾਰੀ ਨਾਲ ਕੀਤੀ। ਸਕੂਲ ਪ੍ਰਿੰਸੀਪਲ ਵੰਦਨਾ ਸ਼ਰਮਾ ਅਤੇ ਨਵੀਨ ਸ਼ਰਮਾ ਨੇ ਜਿੱਥੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖੀ ਉੱਥੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਸੁਣਾਈ। ਸਮਾਗਮ ਖੇਡਾਂ, ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿੱਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Advertisement
Show comments